June 28, 2024 11:40 am
Amritsar

ਅੰਮ੍ਰਿਤਸਰ ‘ਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਪੁਲਿਸ ਵਲੋਂ ਕਾਬੂ, 25 ਮੋਟਰਸਾਈਕਲ ਬਰਾਮਦ

ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਵਿੱਚ ਲਗਾਤਾਰ ਹੀ ਮੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਸਨ, ਇਸਦੇ ਚੱਲਦੇ ਅੰਮ੍ਰਿਤਸਰ ਪੁਲਿਸ ਵੱਲੋਂ ਮੁਸਤੈਦੀ ਵਧਾਉਂਦੇ ਹੋਏ ਹੁਣ 4 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 25 ਦੇ ਕਰੀਬ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਜਦੋਂ ਰਿਮਾਂਡ ਹਾਸਲ ਕੀਤਾ ਗਿਆ ਸੀ ਉਸ ਤੋਂ ਬਾਅਦ ਇਨ੍ਹਾਂ ਵੱਲੋਂ ਹੋਰ ਮੋਟਰਸਾਈਕਲ ਵੀ ਬਰਾਮਦ ਦੇ ਕਰਵਾਏ ਗਏ ਹਨ |

ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਚੋਰਾਂ ਦੇ ਖ਼ਿਲਾਫ਼ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਥੇ ਹੀ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀ ਵਰਿੰਦਰਜੀਤ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਸਨ, ਜਿਨ੍ਹਾਂ ਕੋਲੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ |

ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਵਿਚੋਂ ਫੜੇ ਗਏ ਤਿੰਨ ਜਣੇ ਤਰਨਤਾਰਨ ਦੇ ਰਹਿਣ ਵਾਲੇ ਹਨ ਅਤੇ ਇੱਕ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ | ਵਰਿੰਦਰਜੀਤ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਰੇ ਨਸ਼ੇ ਦੀ ਪੂਰਤੀ ਕਰਕੇ ਹੀ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਇਨ੍ਹਾਂ ਦੇ ਖ਼ਿਲਾਫ਼ ਪਹਿਲਾ ਵੀ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ |