ਗੁਰਦਾਸਪੁਰ, 16 ਮਾਰਚ 2023: ਜ਼ਿਲ੍ਹਾ ਗੁਰਦਾਸਪੁਰ ‘ਚ ਚੋਰਾਂ ਵਲੋਂ ਸਰਕਾਰੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ, ਕਸਬਾ ਹਰਚੋਵਾਲ ਦੇ ਸੀਨੀਅਰ ਸਕੈਂਡਰੀ ਸਮਾਰਟ ਸਰਕਾਰੀ ਸਕੂਲ ‘ਚ ਬੀਤੀ ਰਾਤ ਚੋਰਾਂ ਨੇ ਸਕੂਲ ਦੇ ਚੌਕੀਦਾਰ ਨੂੰ ਬੰਦੀ ਬਣਾ ਸਕੂਲ ਵਿੱਚੋਂ ਅੱਠ ਪ੍ਰਜੈਕਟ ਸਮੇਤ ਐਲਈਡੀ ,ਸੀਪੀਯੂ ਸੀਸੀਟੀਵੀ ਕੈਮਰਾ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਜ਼ਿਕਰਯੋਗ ਹੈ ਕਿ ਸਕੂਲ ਤੋਂ ਸੌ ਮੀਟਰ ਦੂਰੀ ‘ਤੇ ਪੁਲਿਸ ਚੌਂਕੀ ਹੋਣ ਦੇ ਬਾਵਜੂਦ ਵੀ ਚੋਰੀ ਦੀ ਵਾਰਦਾਤ ਨੂੰ ਚੋਰਾਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ |
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਰਾਤ 11 ਵਜੇ ਚੌਕੀਦਾਰ ਬੀਰਾ ਮਸੀਹ ਦਾ ਫੋਨ ਆਇਆ ਸੀ ਕਿ ਸਕੂਲ ਵਿੱਚ 10 ਤੋਂ 13 ਅਣਪਛਾਤੇ ਬੰਦੇ ਆਏ | ਜਿਨ੍ਹਾਂ ਵੱਲੋਂ ਉਸ ਨੂੰ ਬੰਦੀ ਬਣਾ ਕੇ ਸਕੂਲ ਦੀਆਂ ਚਾਬੀਆਂ ਖੋਹ ਲਈਆਂ ਗਈਆਂ ਅਤੇ ਸਕੂਲ ਵਿੱਚੋਂ ਸਾਰਾ ਸਮਾਨ ਚੋਰੀ ਕਰ ਕੇ ਲੈ ਗਏ |
ਉਨ੍ਹਾਂ ਨੇ ਕਿਹਾ ਕਿ ਅਸੀਂ ਚੌਂਕੀਦਾਰ ਨੂੰ ਕਿਹਾ ਕਿ ਉਹ ਇਸ ਦੀ ਰਿਪੋਰਟ ਚੌਕੀ ਹਰਚੋਵਾਲ ਵਿਚ ਦਰਜ ਕਰਵਾਏ, ਪਰ ਉਸ ਵੱਲੋਂ ਨਹੀਂ ਕਰਵਾਈ ਗਈ ਜੋ ਕਿ ਸਕੂਲ ਪ੍ਰਸ਼ਾਸ਼ਨ ਵਲੋਂ ਅੱਜ ਸਵੇਰੇ ਪੁਲਿਸ ਨੂੰ ਇਸ ਵਾਰਦਾਤ ਦੀ ਸੂਚਨਾ ਦਿਤੀ ਗਈ ਹੈ | ਉੱਥੇ ਪੁਲਿਸ ਥਾਣਾ ਹਰਗੋਬਿੰਦਪੁਰ ਦੇ ਤਹਿਤ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਸਰਵਣ ਸਿੰਘ ਨੇ ਦੱਸਿਆ ਕਿ ਵਾਰਦਾਤ ਬੀਤੀ ਰਾਤ ਦੀ ਹੈ ਅਤੇ ਜਦਕਿ ਸਕੂਲ ਪ੍ਰਸ਼ਾਸ਼ਨ ਵਲੋਂ ਉਹਨਾਂ ਨੂੰ ਸਵੇਰੇ ਸ਼ਕਾਇਤ ਦਰਜ ਕਾਰਵਾਈ ਗਈ ਹੈ ਅਤੇ ਉਹਨਾਂ ਵਲੋਂ ਰਿਪੋਰਟ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਚੋਂਕੀ ਇੰਚਾਰਜ ਸਰਵਣ ਸਿੰਘ ਨੇ ਦਾਅਵਾ ਕੀਤਾ ਕਿ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ |