Bilkis Bano

ਬਿਲਕਿਸ ਬਾਨੋ ਕੇਸ ਦੇ ਤਿੰਨ ਦੋਸ਼ੀਆਂ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ, ਜਾਣੋ ਪੂਰਾ ਮਾਮਲਾ

ਚੰਡੀਗ੍ਹੜ, 18 ਜਨਵਰੀ 2024: ਬਿਲਕਿਸ ਬਾਨੋ ਕੇਸ (Bilkis Bano case) ਦੇ 11 ਦੋਸ਼ੀਆਂ ਵਿੱਚੋਂ ਤਿੰਨ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਲਈ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਹੈ ਕਿ ਆਤਮ ਸਮਰਪਣ ਲਈ ਦਿੱਤਾ ਗਿਆ ਦੋ ਹਫਤਿਆਂ ਦਾ ਸਮਾਂ 22 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ, ਇਸ ਲਈ ਉਨ੍ਹਾਂ ਦੀਆਂ ਪਟੀਸ਼ਨਾਂ ‘ਤੇ ਤੁਰੰਤ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਸਵੀਕਾਰ ਕਰ ਲਿਆ ਹੈ।

ਸੁਪਰੀਮ ਕੋਰਟ ਨੇ 8 ਜਨਵਰੀ ਨੂੰ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano case) ਨਾਲ ਸਮੂਹਿਕ ਬਲਾਤਕਾਰ ਦੇ 11 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੇਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ- ਗੁਜਰਾਤ ਸਰਕਾਰ ਦੋਸ਼ੀਆਂ ਨੂੰ ਕਿਵੇਂ ਮਾਫ਼ ਕਰ ਸਕਦੀ ਹੈ? ਜੇਕਰ ਸੁਣਵਾਈ ਮਹਾਰਾਸ਼ਟਰ ‘ਚ ਹੋਈ ਤਾਂ ਰਿਹਾਈ ਦਾ ਫੈਸਲਾ ਉਥੋਂ ਦੀ ਸਰਕਾਰ ਹੀ ਕਰੇਗੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬਿਲਕੀਸ ਦੇ ਘਰ ‘ਤੇ ਖੁਸ਼ੀ ਜ਼ਾਹਰ ਮਨਾਈ |

8 ਜਨਵਰੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬਿਲਕਿਸ ਨੇ ਇਕ ਬਿਆਨ ਜਾਰੀ ਕਰਕੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸੀ ਕਿ ਅਸਲ ਵਿੱਚ ਅੱਜ ਮੇਰੇ ਲਈ ਨਵਾਂ ਸਾਲ ਸ਼ੁਰੂ ਹੋ ਗਿਆ ਹੈ। ਮੇਰੀਆਂ ਅੱਖਾਂ ਰਾਹਤ ਦੇ ਹੰਝੂਆਂ ਨਾਲ ਭਿੱਜੀਆਂ ਹਨ। ਅੱਜ ਪਿਛਲੇ ਡੇਢ ਸਾਲ ਵਿੱਚ ਪਹਿਲੀ ਵਾਰ ਮੇਰੇ ਚਿਹਰੇ ‘ਤੇ ਮੁਸਕਰਾਹਟ ਆਈ ਹੈ।

Scroll to Top