TheUnmute.com

ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਸ਼ਾਨੌ-ਸ਼ੌਕਤ ਨਾਲ ਹੋਇਆ ਸ਼ੁਰੂ

ਪਟਿਆਲਾ 10 ਦਸੰਬਰ 2022: ਪੰਜਾਬੀ ਸੱਭਿਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ (Punjabi University) ਦੇ ਵਿਹੜੇ ਵਿੱਚ ਯੁਵਕ ਭਲਾਈ ਵਿਭਾਗ ਵੱਲੋਂ ਤਿੰਨ ਰੋਜ਼ਾ ਰਾਜ ਪੱਧਰੀ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਯੁਵਕ ਮੇਲੇ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ |

ਇਸ ਮੇਲੇ ਦੇ ਅੱਜ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਕਾਲਜ ਤੋਂ ਆਈਆਂ ਕੁੜੀਆਂ ਦੀਆਂ ਟੀਮਾਂ ਨੇ ਗਿੱਧੇ ਦੀ ਪੇਸ਼ਕਾਰੀ ਕਰਕੇ ਖ਼ੂਬ ਰੰਗ ਬੰਨ੍ਹਿਆ | ਉਥੇ ਹੀ ਗੁਰੂ ਤੇਗ ਬਹਾਦਰ ਹਾਲ ਦੇ ਬਾਹਰ ਪੰਡਾਲ ਵਿੱਚ ਵਿਦਿਆਰਥੀਆਂ ਵੱਲੋਂ ਪੁਰਾਤਨ ਸੱਭਿਆਚਾਰਕ ਅਤੇ ਵਿਰਾਸਤੀ ਚੀਜ਼ਾਂ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਵੱਲੋਂ ਬਣਾਏ ਗਏ ਗੁੱਤਾਂ, ਪਰਾਂਦੇ, ਪਖੀਂਆਂ ਅਤੇ ਪੀੜ੍ਹੀਆਂ ਖਿੱਚ ਦਾ ਕੇਂਦਰ ਬਣੇ ਰਹੇ |

ਪਰ ਦੂਜੇ ਪਾਸੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਇਸ ਯੁਵਕ ਮੇਲੇ ਨੂੰ ਦੇਖਣ ਲਈ ਖਾਲੀ ਕੁਰਸੀਆ ਨੂੰ ਦਰਸ਼ਕ ਵੀ ਨਸੀਬ ਨਹੀਂ ਹੋਏ | ਇਸ ਯੁਵਕ ਮੇਲੇ ਵਿੱਚ ਨੌਜਵਾਨ ਪੀੜ੍ਹੀ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਤੋਂ ਦੂਰ ਹੁੰਦੀ ਨਜ਼ਰ ਆਈ ਅਤੇ ਯੂਨੀਵਰਸਿਟੀ ਵੱਲੋਂ ਪੰਜਾਬੀ ਸੱਭਿਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਦੇ ਦਾਅਵਿਆਂ ਦੀ ਪੋਲ ਵੀ ਇਸ ਯੁਵਕ ਮੇਲੇ ਤੋਂ ਖੁੱਲ੍ਹਦੀ ਦਿਖਾਈ ਦਿੱਤੀ | ਜਿੱਥੇ ਪੂਰੇ ਗੁਰ ਤੇਗ ਬਹਾਦਰ ਹਾਲ ਵਿਚ ਇਸ ਸੱਭਿਆਚਾਰਕ ਪ੍ਰੋਗਰਾਮ ਨੂੰ ਦੇਖਣ ਨੌਜਵਾਨ ਘੱਟ ਗਿਣਤੀ ਵਿਚ ਪਹੁੰਚੇ | ਉਥੇ ਹੀ ਖ਼ਾਲੀ ਪਈਆਂ ਕੁਰਸੀਆਂ ‘ਤੇ ਪੰਜਾਬੀ ਵਿਰਾਸਤ ਦੇ ਚਰਖੇ ਜ਼ਰੂਰ ਦਿਖਾਈ ਦਿੱਤੇ ਜੋ ਕਿ ਇਸ ਗੱਲ ਦੀ ਗਵਾਹੀ ਭਰ ਰਹੇ ਸਨ ਕਿ ਚਰਖਾ ਰੋਂਦਾ ਵੇਖਿਆ ਮੈਂ ਮੁਟਿਆਰ ਬਿਨ੍ਹਾਂ |

Exit mobile version