ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਈ ਪਰ ਭਾਰੀ ਹੰਗਾਮੇ ਕਾਰਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ (Punjab Vidhan Sabha session) ਦੀ ਕਾਰਵਾਈ ਨੂੰ 15 ਮਿੰਟਾਂ ਲਈ ਫਿਰ ਮੁਲਤਵੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇਹ ਸੈਸ਼ਨ 3 ਅਕਤੂਬਰ ਤੱਕ ਚੱਲੇਗਾ। 29 ਅਤੇ 30 ਸਤੰਬਰ ਨੂੰ ਸੈਸ਼ਨ ਦੀ ਕਾਰਵਾਈ ਤੋਂ ਬਾਅਦ 1 ਅਤੇ 2 ਅਕਤੂਬਰ ਨੂੰ ਛੁੱਟੀ ਰਹੇਗੀ ਅਤੇ ਇਸ ਤੋਂ ਬਾਅਦ 3 ਅਕਤੂਬਰ ਨੂੰ ਸੈਸ਼ਨ ਦਾ ਆਖਰੀ ਦਿਨ ਹੋਵੇਗਾ।
ਅਜਿਹੇ ‘ਚ ਇਸ ਪੰਜਾਬ ਵਿਧਾਨ ਸਭਾ ਦੇ ਸੈਸ਼ਨ ‘ਚ ਹੰਗਾਮਾ ਹੋਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜਪਾਲ ਨੂੰ ਦਿੱਤੇ ਜਵਾਬ ‘ਚ ਕਿਹਾ ਗਿਆ ਕਿ ਉਹ ਇਸ ਸੈਸ਼ਨ ‘ਚ ਜੀ.ਐੱਸ.ਟੀ., ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ ਚਰਚਾ ਕਰਨਗੇ, ਹਾਲਾਂਕਿ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਦੌਰਾਨ ‘ਆਪ’ ਭਰੋਸੇ ਦਾ ਮਤਾ ਵੀ ਲਿਆ ਸਕਦੀ ਹੈ |