ਚੰਡੀਗੜ੍ਹ, 15 ਨਵੰਬਰ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਦਿੱਤਾ ਗਿਆ ਹੈ | ਮੌਸਮ ਵਿੱਚ ਆਏ ਬਦਲਾਅ ਦੇ ਮੱਦੇਨਜ਼ਰ ਹੁਣ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 4.30 ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਰਸਮ ਸ਼ਾਮ ਪੰਜ ਵਜੇ ਸ਼ੁਰੂ ਹੁੰਦੀ ਸੀ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਥਾਵਾਂ ‘ਤੇ ਰੀਟਰੀਟ ਸੈਰੇਮਨੀ ਹੁੰਦੇ ਹਨ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ।
ਇਹ ਰੀਟਰੀਟ ਸੈਰੇਮਨੀ (Retreat ceremony) ਅੰਮ੍ਰਿਤਸਰ ਦੇ ਅਟਾਰੀ ਬਾਰਡਰ, ਫਾਜ਼ਲਿਕਾ ਦੀ ਸੈਦਕੇ ਚੌਂਕੀ ਅਤੇ ਫ਼ਿਰੋਜ਼ਪੁਰ ਵਿੱਚ ਹੁਸੈਨੀਵਾਲਾ ਬਾਰਡਰ ‘ਤੇ ਹੁੰਦਾ ਹੈ।ਇਸ ਰੀਟਰੀਟ ਸੈਰੇਮਨੀ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ। ਕਰੀਬ 40 ਮਿੰਟ ਤੱਕ ਚੱਲਣ ਵਾਲੇ ਇਸ ਰਿਟਰੀਟ ਸੈਰੇਮਨੀ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰ ਜਾਂਦਾ ਹੈ ।