Anti Corruption Action

ਭ੍ਰਿਸ਼ਟਾਚਾਰ ਖ਼ਿਲਾਫ ਮਾਨ ਸਰਕਾਰ ਦਾ ਸਖ਼ਤ ਐਕਸ਼ਨ ਪਲਾਨ ਦਿਖਾ ਰਿਹੈ ਰੰਗ

ਭ੍ਰਿਸ਼ਟਾਚਾਰ ਖ਼ਿਲਾਫ ਮਾਨ ਸਰਕਾਰ ਦਾ ਸਖ਼ਤ ਐਕਸ਼ਨ ਪਲਾਨ ਦਿਖਾ ਰਿਹੈ ਰੰਗ
ਭ੍ਰਿਸ਼ਟਾਚਾਰੀ ਮੁਕਤ ਪੰਜਾਬ ਤਹਿਤ ਹੁਣ ਤੱਕ 761 ਗ੍ਰਿਫਤਾਰੀਆਂ
ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਤੇ ਬਿਨਾਂ ਡਰ ਕਰ ਸਕਦੇ ਹੋ ਸ਼ਿਕਾਇਤ

07 ਜਨਵਰੀ 2025: Anti Corruption Action Line: ਪੰਜਾਬ ‘ਚ ਮਾਰਚ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਪੰਜਾਬ ਸਰਕਾਰ ਨੇ ਸੱਤਾ ‘ਚ ਆਉਂਦਿਆਂ ਹੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਐਂਟੀ ਕੁਰੱਪਸ਼ਨ ਹੈਲਪਲਾਈਨ ਜਾਰੀ ਕੀਤਾ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ’ ਵਚਨਬੱਧਤਾ ਨੂੰ ਸਖ਼ਤੀ ਨਾਲ ਅੱਗੇ ਵਧਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501 200 200 ਅਤੇ ਟੋਲ ਫਰੀ ਨੰਬਰ 1800-1800-1000 ਜਾਰੀ ਕੀਤਾ ਗਿਆ | ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਇਸ ਕੋਸ਼ਿਸ਼ ਨਾਲ ਸਰਕਾਰੀ ਅਦਾਰਿਆਂ ਸਗੋ ਨਿੱਜੀ ਖੇਤਰ ਦੇ ਅਦਾਰਿਆਂ ‘ਚ ਵੀ ਭਰਿਸ਼ਟਾਚਾਰ ਨੂੰ ਨੱਥ ਪਈ ਹੈ।

ਜੇਕਰ ਕੋਈ ਅਧਿਕਾਰੀ ਸਰਕਾਰੀ ਫੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਉਹ ਆਡੀਓ ਜਾਂ ਵੀਡੀਓ ਬਣਾ ਕੇ 9501200200 ਨੰਬਰ ‘ਤੇ ਸ਼ਿਕਾਇਤ ਭੇਜ ਸਕਦਾ ਹੈ। ਇਸ ਤੋਂ ਇਲਾਵਾ 95012-00200 (ਵਟਸਐੱਪ ਨੰਬਰ) ਤੇ ਵੀਡਿਉ ਬਣਾ ਕੇ ਭੇਜਿਆ ਜਾ ਸਕਦਾ ਹੈ।ਇਸ ਪਹਿਲਕਦਮੀ ਨਾਲ ਹੁਣ ਤੱਕ 761 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।

ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਪੰਜਾਬ ਵਾਸੀਆਂ ਨੂੰ ਅਪੀਲ ਜਾਂਦੀ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੋਧੀ ਨੰਬਰ ’ਤੇ ਬਿਨਾਂ ਕਿਸੇ ਡਰ ਜਾਂ ਭੈਅ ਦੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਤਾਂ ਜੋ ਭ੍ਰਿਸ਼ਟਾਚਾਰੀ ਮੁਕਤ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕੇ | ਪੰਜਾਬ ਸਰਕਾਰ ਸ਼ਿਕਾਇਤ ਮਿਲਣ ‘ਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ |

ਭ੍ਰਿਸ਼ਟਾਚਾਰ ਮੁਕਤ ਪੰਜਾਬ ਤਹਿਤ ਹੁਣ ਤੱਕ 761 ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਗੇ ਵੀ ਭ੍ਰਿਸ਼ਟਾਚਾਰ ਖ਼ਿਲਾਫ ਇਹ ਮੁਹਿੰਮ ਜਾਰੀ ਰਹੇਗੀ | ਭ੍ਰਿਸ਼ਟ ਲੋਕਾਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਬਿਊਰੋ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ |

ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਸਕੇ।

Read More: Bill Liao Inam Pao Scheme: ਬਿੱਲ ਲਿਆਓ, ਇਨਾਮ ਪਾਓ’ ਸਕੀਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

Scroll to Top