farmers

ਕਿਸਾਨ ਜਥੇਬੰਦੀਆਂ ਵੱਲੋਂ 9 ਨਵੰਬਰ ਨੂੰ ਕੀਤਾ ਜਾਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ

ਚੰਡੀਗੜ੍ਹ, 08 ਨਵੰਬਰ 2023: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਸੰਯੁਕਤ ਕਿਸਾਨ (farmers) ਮੋਰਚੇ ਦੀਆਂ ਅੱਠ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਕਿਸਾਨ ਜਥੇਬੰਦੀਆਂ ਨੇ 9 ਨਵੰਬਰ ਨੂੰ ਕੀਤੇ ਜਾਣ ਵਾਲੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਕਿਸਾਨਾਂ (farmers) ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਸਾਰੀਆਂ ਮੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਸ਼ੂਗਰ ਮਿੱਲਾਂ ਨੂੰ ਚਲਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। 21 ਨਵੰਬਰ ਤੋਂ ਪੰਜਾਬ ਦੀਆਂ ਸਾਰੀਆਂ ਸ਼ੂਗਰ ਮਿੱਲਾਂ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ।

ਭਾਰਤੀ ਕਿਸਾਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੇ ਮੁਤਾਬਕ ਰੇਲ ਰੋਕੋ ਅੰਦੋਲਨ ਭਲਕੇ 9 ਨਵੰਬਰ ਵੀਰਵਾਰ ਤੋਂ ਸ਼ੁਰੂ ਕੀਤਾ ਜਾਣਾ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਅਤੇ ਹੁਣ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨੇ ਦੇ ਰੇਟ ਨੂੰ ਲੈ ਕੇ ਅਤੇ ਹੜ੍ਹ ਵਿੱਚ ਹੋਏ ਗੰਨੇ ਦੀ ਖ਼ਰਾਬੀ ਕਾਰਨ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਬੈਠਕ ਕੀਤੀ ਜਾਣੀ ਹੈ। ਜੇਕਰ ਇਸ ਬੈਠਕ ਵਿੱਚ ਕੋਈ ਫੈਸਲਾ ਨਹੀਂ ਹੁੰਦਾ ਤਾਂ ਕਿਸਾਨ 17 ਨਵੰਬਰ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੇ।

Scroll to Top