Site icon TheUnmute.com

ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ

ਸ਼ਮਸ਼ਾਨਘਾਟ

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ (Pendency of Vehicles’ Passing) ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ (Pendency of Vehicles’ Passing) ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਲੰਬਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

Exit mobile version