ਮੋਹਾਲੀ, 30 ਮਈ 2026: ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਮੋਹਾਲੀ ਦੇ ਵਾਰਡ ਨੰਬਰ: 5 ਤੋਂ ਆਪ’ ਦੀ ਉਮੀਦਵਾਰ ਬੀਬੀ ਅਰਵਿੰਦਰ ਕੌਰ ਨੇ 444 ਦੇ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ਹੈ | ਬੀਬੀ ਅਰਵਿੰਦਰ ਕੌਰ ਦੀ ਸ਼ਾਨਦਾਰ ਜਿੱਤ ‘ਤੇ ਲੋਕਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਇਆ ਆਏ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ |
ਬੀਬੀ ਅਰਵਿੰਦਰ ਕੌਰ ਨੇ ਆਪਣੀਂ ਜਿੱਤ ‘ਤੇ ਸਮੂਹ ਵਾਰਡ ਵਾਸੀਆਂ ਦਾ ਤਹਿ-ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਉਨ੍ਹਾਂ ਦੀ ਨਹੀਂ ਸਗੋਂ ਸਾਰੇ ਵਾਰਡ ਵਾਸੀਆਂ ਦੀ ਜਿੱਤ ਹੈ | ਲੋਕਾਂ ਵੱਲੋਂ ਦਿੱਤੀ ਇਹ ਜ਼ਿੰਮੇਵਾਰੀ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਅਤੇ ਵੱਡੀ ਜਿੱਤ ਦੇ ਅਸਲ ਹੱਕਦਾਰ ਵਾਰਡ ਦੇ ਲੋਕ ਹਨ, ਜਿਨ੍ਹਾਂ ਨੇ ਇਕਜੁੱਟਤਾ, ਵਿਸ਼ਵਾਸ ਅਤੇ ਦ੍ਰਿੜ ਨਿਸ਼ਚੇ ਨਾਲ ਇਹ ਜਿੱਤ ਸੰਭਵ ਬਣਾਈ ਹੈ।
ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ | ਅਸੀਂ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਇਲਾਕੇ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ |
Read More: ਪੰਜਾਬ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ




