2 ਮਾਰਚ 2025: ਜ਼ਿਲ੍ਹੇ ਦੇ ਪਿੰਡ ਰਾਧਾਂ ਵਿੱਚ ਇੱਕ ਅੰਮ੍ਰਿਤਧਾਰੀ ਨੌਜਵਾਨ ਦੀ ਦਸਤਾਰ, (turban) ਕੇਸਾਂ ਅਤੇ ਕੱਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਥਾਣਾ ਜੋਗਾ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਘਟਨਾ ਕਿਵੇਂ ਵਾਪਰੀ, ਇਸ ਦਾ ਪਤਾ ਨਹੀਂ ਲੱਗ ਸਕਿਆ ਜਦਕਿ ਦੂਜੀ ਧਿਰ ਨੇ ਇਸ ਨੂੰ ਆਪਸੀ ਝਗੜਾ ਦੱਸਿਆ ਹੈ।
ਉਥੇ ਹੀ ਪਿੰਡ ਦੇ ਨੌਜਵਾਨ ਰਜਿੰਦਰ ਸਿੰਘ ਰੂਬੀ (rajinder singh ruby) ਨੇ ਦੱਸਿਆ ਕਿ ਉਹ ਸ਼ਾਮ ਸਮੇਂ ਪਿੰਡ ਦੀ ਇੱਕ ਦੁਕਾਨ ’ਤੇ ਸਾਮਾਨ ਲੈਣ ਗਿਆ ਸੀ, ਜਿਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਕੇ ਹਮਲਾ ਕਰ ਦਿੱਤਾ। ਉਸ ਦੀ ਪੱਗ ਲਾਹ ਕੇ ਸੁੱਟ ਦਿੱਤੀ ਗਈ ਅਤੇ ਉਸ ਦੇ ਕੇਸ ਵੀ ਤੋੜ ਦਿੱਤੇ ਗਏ, ਜਿਸ ਕਾਰਨ ਨੌਜਵਾਨ ਗੁੱਸੇ ਵਿਚ ਹਨ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਹਮਲਾਵਰਾਂ ਨੇ ਜਾਤੀ ਸੂਚਕ ਸ਼ਬਦ ਵੀ ਬੋਲੇ।
ਇਸ ਮਾਮਲੇ ਨੂੰ ਲੈ ਕੇ ਧਰਨਾ ਵੀ ਲਾਇਆ ਗਿਆ, ਜਿਸ ਨੂੰ ਪੁਲੀਸ ਨੇ ਸ਼ਾਂਤ ਕੀਤਾ। ਥਾਣਾ ਸਦਰ ਦੇ ਇੰਚਾਰਜ ਜਸਪ੍ਰੀਤ ਸਿੰਘ (jaspreet singh) ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਰਵਿੰਦਰ ਸਿੰਘ, ਬਲਦੇਵ ਸਿੰਘ ਅਤੇ ਯਾਦਵਿੰਦਰ ਸਿੰਘ ਵਾਸੀ ਰਾਧਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਬਲਦੇਵ ਸਿੰਘ ਅਤੇ ਯਾਦਵਿੰਦਰ ਸਿੰਘ ਨੇ ਇਸ ਨੂੰ ਕੁਝ ਵਿਅਕਤੀਆਂ ਦਾ ਨਿੱਜੀ ਝਗੜਾ ਕਰਾਰ ਦਿੰਦਿਆਂ ਕਿਹਾ ਕਿ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੈ ਅਤੇ ਬਿਨਾਂ ਕਿਸੇ ਕਾਰਨ ਪਾਰਟੀਬਾਜ਼ੀ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Read More: ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਬੂਥ ਪੱਧਰ ਦੇ ਏਜੰਟ ਨਾਮਜ਼ਦ ਕਰਨ: ਪੰਕਜ ਅਗਰਵਾਲ