Site icon TheUnmute.com

ਅੰਮ੍ਰਿਤਸਰ ਦੇ PNB ਬੈਂਕ ‘ਚ 22 ਲੱਖ ਦੀ ਲੁੱਟ ਕਰਨ ਵਾਲੇ ਦੋਵੇਂ ਵਿਅਕਤੀ ਪੁਲਿਸ ਵਲੋਂ ਕਾਬੂ

Amritsar

ਚੰਡੀਗੜ, 20 ਫਰਵਰੀ 2023: ਪੰਜਾਬ ਦੇ ਅੰਮ੍ਰਿਤਸਰ (Amritsar) ‘ਚ ਬੈਂਕ ਡਕੈਤੀ ਦਾ ਮਾਮਲਾ ਪੁਲਿਸ ਨੇ 4 ਦਿਨਾਂ ‘ਚ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨੌਜਵਾਨ ਲਾਲ ਜੀ ਸਹਿਯੋਗ ਦੀ ਪਿੰਡ ਲਾਲਜੀਤ ਸਿੰਘ ਜੀ ਕੀ ਲੋਹਾਰਾ ਦਾ ਰਹਿਣ ਵਾਲਾ ਹੈ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ | ਉਨ੍ਹਾਂ ਕੋਲੋਂ ਪੁਲਿਸ ਨੇ 12 ਲੱਖ ਰੁਪਏ 32 ਬੋਰ ਦਾ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਦੂਜਾ ਮੁਲਜ਼ਮ ਅੰਮ੍ਰਿਤਸਰ ਦੇ ਗਗਨਦੀਪ ਸਿੰਘ ਜੋ ਕਿ ਰਿਸ਼ੀ ਵਿਹਾਰ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਜਿਸ ਨੇ ਬੀਏ ਪਾਸ ਕੀਤੀ ਹੈ ਅਤੇ ਕੋਈ ਕੰਮ ਨਹੀਂ ਕਰਦਾ | ਜਿਸ ਕੋਲੋਂ ਇਕ ਪਿਸਤੌਲ ਕਾਰਤੂਸ ਅਤੇ ਇਕ ਸਕੂਟੀ ਬਰਾਮਦ ਕੀਤੀ ਗਈ ਹੈ |

ਇਸ ਦੇ ਨਾਲ ਹੀ ਗਗਨਦੀਪ ਸਿੰਘ ਕੋਲੋਂ 10 ਲੱਖ ਰੁਪਿਆ ਵੀ ਬਰਾਮਦ ਕਰ ਲਿਆ ਗਿਆ ਹੈ ਪੁਲਿਸ ਨੇ ਦੱਸਿਆ ਕਿ ਇਹਨਾਂ ਦੋਵਾਂ ਨੌਜਵਾਨਾਂ ਨੇ ਇਸ ਲਈ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਕਿਉਂਕਿ ਇਹ ਥੋੜੇ ਸਮੇਂ ਵਿੱਚ ਹੀ ਅਮੀਰ ਹੋਣ ਦਾ ਸੁਪਨਾ ਦੇਖ ਰਹੇ ਸਨ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ |

ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਦੁਪਹਿਰ 12:09 ਵਜੇ ਦੇ ਕਰੀਬ ਐਕਟਿਵਾ ‘ਤੇ ਆਏ ਦੋ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਕੈਂਟ ਬ੍ਰਾਂਚ ਰਾਣੀ ਕਾ ਬਾਗ ‘ਚ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਇਸ ਵਿੱਚ ਲੁਟੇਰੇ ਕਰੀਬ 22 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਸਨ। ਉਸੇ ਦਿਨ ਪੁਲਿਸ ਨੇ ਬਿਨਾਂ ਮਾਸਕ ਦੇ ਇੱਕ ਲੁਟੇਰੇ ਦੀ ਤਸਵੀਰ ਵੀ ਹਾਸਲ ਕੀਤੀ ਸੀ। ਉਦੋਂ ਤੋਂ 10 ਟੀਮਾਂ ਇਸ ਕੇਸ ਨੂੰ ਸੁਲਝਾਉਣ ਵਿੱਚ ਲੱਗੀਆਂ ਹੋਈਆਂ ਸਨ।

Exit mobile version