Site icon TheUnmute.com

ਕੇਂਦਰੀ ਮੰਤਰੀ ਮੰਡਲ ਵਲੋਂ ਮਲਟੀ ਸਟੇਟ ਐਕਸਪੋਰਟ ਕੋ-ਆਪਰੇਟਿਵ ਸੋਸਾਇਟੀ ਦੇ ਗਠਨ ਨੂੰ ਮਨਜ਼ੂਰੀ

MSCS

ਚੰਡੀਗੜ੍ਹ 11 ਜਨਵਰੀ 2023: ਕੇਂਦਰੀ ਮੰਤਰੀ ਮੰਡਲ ਨੇ ਮਲਟੀ-ਸਟੇਟ ਕੋਆਪ੍ਰੇਟਿਵ ਸੋਸਾਇਟੀਜ਼ (MSCS) ਐਕਟ, 2002 ਦੇ ਤਹਿਤ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਨਿਰਯਾਤ ਸੋਸਾਇਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹਿਕਾਰਤਾਵਾਂ ਦੇ ਇੱਕ ਸੰਮਲਿਤ ਵਿਕਾਸ ਮਾਡਲ ਰਾਹੀਂ ‘ਸਹਿਕਾਰੀ ਰਾਹੀਂ ਖੁਸ਼ਹਾਲੀ’ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।

ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ ਬੁੱਧਵਾਰ ਨੂੰ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ ਹੈ । ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਨਿਰਯਾਤ, ਜੈਵਿਕ ਉਤਪਾਦਾਂ ਅਤੇ ਬੀਜਾਂ ਨੂੰ ਉਤਸ਼ਾਹਿਤ ਕਰਨ ਲਈ 3 ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਰੁਪਏ ਡੈਬਿਟ ਕਾਰਡ ਅਤੇ ਭੀਮ ਯੂਪੀਆਈ ਰਾਹੀਂ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ 2,600 ਕਰੋੜ ਰੁਪਏ ਦੀ ਪ੍ਰੋਤਸਾਹਨ ਯੋਜਨਾ ਨੂੰ ਵੀ ਪ੍ਰਵਾਨਗੀ ਦਿੱਤੀ।

ਤਿੰਨ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਨੂੰ ਹਰੀ ਝੰਡੀ

ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਕਿਸਾਨਾਂ, ਕਿਸਾਨਾਂ ਦੀ ਆਮਦਨ ਅਤੇ ਖੇਤੀ ਉਤਪਾਦਨ ਨਾਲ ਸਬੰਧਤ ਸਹਿਕਾਰਤਾ ਪੇਂਡੂ ਭਾਰਤ ਦਾ ਅਹਿਮ ਹਿੱਸਾ ਹਨ। ਮੰਤਰੀ ਮੰਡਲ ਨੇ ਰਾਸ਼ਟਰੀ ਨਿਰਯਾਤ ਸੋਸਾਇਟੀ, ਰਾਸ਼ਟਰੀ ਜੈਵਿਕ ਉਤਪਾਦਕ ਸਹਿਕਾਰੀ ਸਭਾ ਅਤੇ ਰਾਸ਼ਟਰੀ ਪੱਧਰੀ ਬਹੁ-ਰਾਜੀ ਬੀਜ ਸਹਿਕਾਰੀ ਸਭਾ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ।

ਪ੍ਰਧਾਨ ਮੰਤਰੀ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼ ‘ਗੰਗਾ ਵਿਲਾਸ’ ਨੂੰ ਹਰੀ ਝੰਡੀ ਦਿਖਾਉਣਗੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਜਨਵਰੀ ਨੂੰ ਵੀਡੀਓ ਕਾਨਫਰੰਸ ਰਾਹੀਂ ਵਾਰਾਣਸੀ ਵਿੱਚ ਗੰਗਾ ਨਦੀ ਦੇ ਕਿਨਾਰੇ ‘ਟੈਂਟ ਸਿਟੀ’ ਦਾ ਉਦਘਾਟਨ ਕਰਨਗੇ ਅਤੇ ਵਿਸ਼ਵ ਦੇ ਸਭ ਤੋਂ ਲੰਬੇ ਨਦੀ ਕਰੂਜ਼ ‘ਐਮਵੀ ਗੰਗਾ ਵਿਲਾਸ’ ਨੂੰ ਹਰੀ ਝੰਡੀ ਦੇਣਗੇ।

ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ 1,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਹੋਰ ਅੰਦਰੂਨੀ ਜਲ ਮਾਰਗ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ। ਐਮਵੀ ਗੰਗਾ ਵਿਲਾਸ ਵਾਰਾਣਸੀ ਤੋਂ ਆਪਣੀ ਯਾਤਰਾ ਸ਼ੁਰੂ ਕਰੇਗੀ ਅਤੇ 51 ਦਿਨਾਂ ਵਿੱਚ ਲਗਭਗ 3,200 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ ਅਤੇ ਬੰਗਲਾਦੇਸ਼ ਦੇ ਰਸਤੇ ਆਸਾਮ ਦੇ ਡਿਬਰੂਗੜ੍ਹ ਪਹੁੰਚੇਗੀ। ਇਸ ਦੌਰਾਨ ਕਰੂਜ਼ ਭਾਰਤ ਅਤੇ ਬੰਗਲਾਦੇਸ਼ ਤੋਂ ਲੰਘਦੇ ਹੋਏ 27 ਨਦੀ ਪ੍ਰਣਾਲੀਆਂ ਰਾਹੀਂ ਆਪਣੀ ਮੰਜ਼ਿਲ ‘ਤੇ ਪਹੁੰਚੇਗੀ।

Exit mobile version