July 4, 2024 10:55 pm
all-party meeting

ਕੇਂਦਰ ਸਰਕਾਰ ਨੇ 17 ਜੁਲਾਈ ਨੂੰ ਸੱਦੀ ਸਰਬ ਪਾਰਟੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ 12 ਜੁਲਾਈ 2022: ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸਨੂੰ ਲੈ ਕੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਸਰਬ ਪਾਰਟੀ ਮੀਟਿੰਗ (all-party meeting) ਸੱਦੀ ਹੈ। ਇਸ ਦੌਰਾਨ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। 17 ਜੁਲਾਈ ਨੂੰ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਇਸ ਸਰਬ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਪੀਐਮ ਮੋਦੀ ਵੀ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਕਈ ਵੱਡੇ ਮੰਤਰੀ ਇਸ ‘ਚ ਹਿੱਸਾ ਲੈਣਗੇ।

ਜਿਕਰਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋ ਕੇ 12 ਅਗਸਤ ਤੱਕ ਚੱਲੇਗਾ। ਲੋਕ ਸਭਾ ਸਕੱਤਰੇਤ ਨੇ ਮਾਨਸੂਨ ਸੈਸ਼ਨ ਬਾਰੇ ਜਾਣਕਾਰੀ ਦਿੱਤੀ ਸੀ।ਇਸ ਦੌਰਾਨ ਕੇਂਦਰ ਸਰਕਾਰ ਇਸ ਸੈਸ਼ਨ ‘ਚ ਕਈ ਬਿੱਲ ਪੇਸ਼ ਕਰ ਸਕਦੀ ਹੈ। ਸਰਕਾਰ ਸੈਸ਼ਨ ਦੌਰਾਨ ਬਿੱਲਾਂ ਨੂੰ ਪਾਸ ਕਰਵਾਉਣ ਦੀ ਕੋਸ਼ਿਸ਼ ਕਰੇਗੀ। ਵਿਰੋਧੀ ਪਾਰਟੀਆਂ ਮਹਿੰਗਾਈ, ਈਡੀ, ਬੇਰੁਜ਼ਗਾਰੀ ਤੋਂ ਇਲਾਵਾ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰ ਸਕਦੀਆਂ ਹਨ। ਮਹਾਰਾਸ਼ਟਰ ਵਿੱਚ ਸੱਤਾ ਤਬਦੀਲੀ ਦਾ ਮੁੱਦਾ ਵੀ ਸਦਨ ਵਿੱਚ ਭਖ ਸਕਦਾ ਹੈ।

ਤੁਹਾਨੂੰ ਦੱਸ ਦਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ ਇਸ ਵਾਰ ਕਈ ਮਾਇਨਿਆਂ ਤੋਂ ਅਹਿਮ ਹੈ। ਪ੍ਰਧਾਨ ਅਤੇ ਉਪ-ਰਾਸ਼ਟਰਪਤੀ ਦੀ ਚੋਣ ਮਾਨਸੂਨ ਸੈਸ਼ਨ ਦੌਰਾਨ ਹੀ ਹੋਵੇਗੀ । 18 ਜੁਲਾਈ ਨੂੰ ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ ਚੋਣ ਹੋਵੇਗੀ। ਰਾਸ਼ਟਰਪਤੀ ਚੋਣਾਂ ਦੇ ਨਤੀਜੇ 21 ਜੁਲਾਈ ਨੂੰ ਆਉਣਗੇ। ਰਾਸ਼ਟਰਪਤੀ ਅਹੁਦੇ ਲਈ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਵਿਚਾਲੇ ਟੱਕਰ ਹੈ।