July 8, 2024 2:28 am
Corona

ਕੇਂਦਰ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜਰ ਸਾਰੇ ਸੂਬਿਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

ਚੰਡੀਗੜ੍ਹ 09 ਜੂਨ 2022: ਦੇਸ਼ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਲਾਪਰਵਾਹੀ ਨਾ ਵਰਤਣ ਲਈ ਕਿਹਾ ਹੈ।ਇਸ ਸੰਬੰਧੀ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਨੂੰ ਪੱਤਰ ਲਿਖਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਦੋ ਹਫ਼ਤਿਆਂ ਦੌਰਾਨ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਾਪਰਵਾਹੀ ਨਾ ਵਰਤਣ ਅਤੇ ਸਥਿਤੀ ਨੂੰ ਹਲਕੇ ਵਿੱਚ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਜਾਂ ਨੂੰ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨੀ ਪਵੇਗੀ, ਜਿਵੇਂ ਕਿ ਅਸੀਂ ਹੁਣ ਤੱਕ ਕਰਦੇ ਆ ਰਹੇ ਹਾਂ।

ਜਿਕਰਯੋਗ ਹੈ ਕਿ ਮਹਾਰਾਸ਼ਟਰ ‘ਚ ਕੋਰੋਨਾ ਦੀ ਰਫਤਾਰ ਫਿਰ ਤੋਂ ਡਰਾਉਣ ਲੱਗੀ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 2813 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ, ਇੱਕ ਸੰਕਰਮਿਤ ਦੀ ਮੌਤ ਦਰਜ ਕੀਤੀ ਗਈ ਹੈ। ਸੂਬੇ ‘ਚ ਇਨਫੈਕਸ਼ਨ ਦੀ ਦਰ ਵੀ ਤੇਜ਼ੀ ਨਾਲ ਵਧ ਰਹੀ ਹੈ। ਮੁੰਬਈ ਵਿੱਚ ਵੀ ਇਨਫੈਕਸ਼ਨ ਦੇ ਮਾਮਲੇ ਵੱਧ ਰਹੇ ਹਨ। ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1702 ਨਵੇਂ ਮਾਮਲੇ ਸਾਹਮਣੇ ਆਏ ਹਨ।