July 8, 2024 2:45 am
vaccination

ਕੇਂਦਰੀ ਸਿਹਤ ਸਕੱਤਰ ਕੱਲ੍ਹ ਸਾਰੇ ਰਾਜਾਂ ਨਾਲ ਵੈਕਸੀਨੇਸ਼ਨ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਮੀਟਿੰਗ

ਚੰਡੀਗੜ੍ਹ 19 ਮਈ 2022: ਦੇਸ਼ ‘ਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ (vaccination) ਮੁਹਿੰਮ ‘ਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ । ਦੇਸ਼ ਭਰ ‘ਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 190 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰ ਸਰਕਾਰ ਟੀਕਾਕਰਨ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਕੋਵਿਡ 19 ਟੀਕਾਕਰਨ ਪ੍ਰੋਗਰਾਮ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਮੀਖਿਆ ਮੀਟਿੰਗ ਕਰਨਗੇ।

ਜ਼ਿਕਰਯੋਗ ਹੈ ਕਿ ਕੋਵਿਨ ਵੈਬਸਾਈਟ ਦੇ ਅਨੁਸਾਰ, ਦੇਸ਼ ਵਿੱਚ ਹੁਣ ਤੱਕ 191 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ‘ਚੋਂ 100 ਕਰੋੜ ਤੋਂ ਵੱਧ ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਜਦਕਿ 88 ਕਰੋੜ ਦੇ ਕਰੀਬ ਦੂਜੀ ਡੋਜ਼ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਿੰਨ ਕਰੋੜ ਤੋਂ ਵੱਧ ਲੋਕਾਂ ਨੂੰ ਸਾਵਧਾਨੀ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ।