ਅਰਸ਼ ਡੱਲਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨਿਆ

ਚੰਡੀਗੜ੍ਹ 09 ਜਨਵਰੀ 2023: ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਕੈਨੇਡਾ ‘ਚ ਰਹਿ ਰਹੇ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਸਹਿਯੋਗੀ ਅਤੇ ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ‘ਚ ਸ਼ਾਮਲ ਅਰਸ਼ਦੀਪ ਸਿੰਘ ਗਿੱਲ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਅਰਸ਼ਦੀਪ ਸਿੰਘ ਗਿੱਲ ਨੂੰ ਯੂ.ਏ.ਪੀ.ਏ ਐਕਟ 1967 ਤਹਿਤ ਅੱਤਵਾਦੀ ਐਲਾਨਿਆ ਗਿਆ ਹੈ।

ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਦਰਜ ਕੀਤੇ ਵੱਖ-ਵੱਖ ਮਾਮਲਿਆਂ ਵਿੱਚ ਅਰਸ਼ ਡੱਲਾ ਮੁਲਜ਼ਮ ਪਾਇਆ ਗਿਆ ਹੈ। ਇਨ੍ਹਾਂ ਵਿੱਚ ਕਤਲ, ਦਹਿਸ਼ਤ ਲਈ ਫੰਡ ਇਕੱਠਾ ਕਰਨਾ, ਕਤਲ ਦੀ ਕੋਸ਼ਿਸ਼, ਫਿਰਕੂ ਮੁੱਦਿਆਂ ਨੂੰ ਹੱਲਾਸ਼ੇਰੀ ਦੇਣਾ ਅਤੇ ਪੰਜਾਬ ਵਿੱਚ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨਾ ਸ਼ਾਮਲ ਹੈ।

Scroll to Top