July 2, 2024 10:20 pm
skm

ਸੰਯੁਕਤ ਕਿਸਾਨ ਮੋਰਚਾ ਅੱਜ ਮੀਟਿੰਗ ਕਰ ਕੇ ਅੰਦੋਲਨ ਨੂੰ ਖਤਮ ਕਰਨ ਦਾ ਕਰ ਸਕਦੇ ਨੇ ਫੈਸਲਾ

ਦਿੱਲੀ ਬਾਰਡਰ 9 ਦਸੰਬਰ 2021 : ਕਿਸਾਨੀ ਧਰਨਿਆਂ ਦੇ 377ਵਾਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ (Samyukta Kisan Morcha) ਦੇ ਆਗੂਆਂ ਨੇ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (Samyukta Kisan Morcha ) ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ ਪ੍ਰਸਤਾਵ ਪ੍ਰਾਪਤ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ, ਸੰਯੁਕਤ ਕਿਸਾਨ ਮੋਰਚਾ ਦੇ ਅੰਦਰ ਇੱਕ ਆਮ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੇ ਲੈਟਰਹੈੱਡ ‘ਤੇ ਦਸਤਖਤ ਕੀਤੇ ਇੱਕ ਰਸਮੀ ਸੰਚਾਰ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮੋਰਚੇ (KISAN MORCHA) ਦੇ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (KISAMN MORCHA) 9 ਦਸੰਬਰ ਦੁਪਹਿਰ 12 ਵਜੇ ਸਿੰਘੂ ਬਾਰਡਰ ‘ਤੇ ਦੁਬਾਰਾ ਮੀਟਿੰਗ ਕਰੇਗਾ, ਜਿਸ ਤੋਂ ਬਾਅਦ ਮੋਰਚਾ ਚੁੱਕਣ ਦਾ ਰਸਮੀ ਫੈਸਲਾ ਲਿਆ ਜਾਵੇਗਾ।