Site icon TheUnmute.com

ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਅਧਿਆਪਕ ਸੰਘ ਨੇ ਵਾਈਸ ਚਾਂਸਲਰ ਦੇ ਖ਼ਿਲਾਫ ਕਾਰਵਾਈ ਦੀ ਕੀਤੀ ਮੰਗ

Punjabi University

ਪਟਿਆਲਾ 26 ਅਸਗਤ 2022: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਵਿਖੇ ਬੀਤੇ ਦਿਨੀਂ ਯੂਨੀਵਰਸਿਟੀ ਅਧਿਆਪਕ ਸੰਘ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੌਰਾਨ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨਾਲ ਕਾਫੀ ਬਹਿਸਬਾਜ਼ੀ ਦੀਆ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ |

ਇਸ ਦੇ ਚੱਲਦਿਆਂ ਵਾਈਸ ਚਾਂਸਲਰ ਨਾਲ ਬੀਤੇ ਦਿਨੀਂ ਹੋਈ ਤਿੱਖੀ ਬਹਿਸ ਤੋਂ ਬਾਅਦ ਯੂਨੀਵਰਸਿਟੀ ਅਧਿਆਪਕ ਸੰਘ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਵੀ.ਸੀ ਦੇ ਖ਼ਿਲਾਫ ਵਿਭਾਗੀ ਕਾਰਵਾਈ ਕਰਵਾਉਣ ਦੀ ਮੰਗ ਕਰਦਿਆਂ ਵਾਈਸ ਚਾਂਸਲਰ ਨੂੰ ਆਰ.ਐੱਸ.ਐੱਸ ਦਾ ਏਜੰਟ ਦੱਸਿਆ ਆਗੂਆਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੀਆਂ ਹੱਕੀ ਮੰਗਾਂ ਲਈ ਸੰਵਿਧਾਨਕ ਤੌਰ ‘ਤੇ ਧਰਨਾ ਦੇ ਸਕਦਾ ਹੈ, ਪਰ ਵੀਸੀ ਸਾਹਿਬ ਆਪਣੀ ਕੁਰਸੀ ਦੇ ਹੰਕਾਰ ਵਿੱਚ ਤਾਨਾਸ਼ਾਹੀ ਰਵੱਈਆ ਅਪਣਾ ਕੇ ਯੂਨੀਵਰਸਿਟੀ ਦੇ ਪ੍ਰੋਫ਼ੈਸਰਾਂ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਨਾਲ ਗ਼ਲਤ ਵਿਵਹਾਰ ਕਰ ਰਹੇ ਹਨ |

ਇਨ੍ਹਾਂ ਆਗੂਆਂ ਨੇ ਕਿਹਾ ਕਿ ਉਹ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਵਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਅਤੇ ਇਕ ਸਿਰਮੌਰ ਸੰਸਥਾ ਦੇ ਵਾਈਸ ਚਾਂਸਲਰ ਦੁਆਰਾ ਇਹੋ ਜਿਹੀਆਂ ਕੋਝੀਆਂ ਹਰਕਤਾਂ ਕਰਨਾ ਬਹੁਤ ਹੀ ਸ਼ਰਮਨਾਕ ਗੱਲ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਵਾਈਸ ਚਾਂਸਲਰ ਦੇ ਖ਼ਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ ਹੈ |

Exit mobile version