July 8, 2024 9:17 pm
Dr. Rajeev Sood

The Unmute Upadte: ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਚੰਡੀਗੜ੍ਹ, 06 ਜੂਨ 2023: ਡਾ: ਰਾਜੀਵ ਸੂਦ (Dr. Rajeev Sood) ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਨਵੇਂ ਵਾਈਸ ਚਾਂਸਲਰ (ਵੀਸੀ) ਹੋਣਗੇ। ਪੰਜਾਬ ਸਰਕਾਰ ਨੇ ਪੈਨਲ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਸੀ। ਜਿਸ ਵਿੱਚੋਂ ਡਾ: ਰਾਜੀਵ ਸੂਦ ਦੇ ਨਾਮ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਡਾ: ਸੂਦ ਰਾਮ ਮਨੋਹਰ ਲੋਹੀਆ ਹਸਪਤਾਲ, ਦਿੱਲੀ ਦੇ ਪ੍ਰੋਫੈਸਰ ਹਨ।

ਇਸ ਪੈਨਲ ਵਿੱਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਦੇ ਸਾਬਕਾ ਐਚਓਡੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋਫੈਸਰ ਰਾਜੀਵ ਸੂਦ ਸ਼ਾਮਲ ਹਨ।

ਪੰਜਾਬ ਦੇ ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀ.ਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ ‘ਤੇ ਚਰਚਾ ਕੀਤੀ ਸੀ। ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਬਾਬਾ ਫ਼ਰੀਦ ਯੂਨੀਵਰਸਿਟੀ (Baba Farid University) ਦੇ ਸਾਬਕਾ ਵੀਸੀ ਡਾ: ਰਾਜ ਬਹਾਦਰ ਨੂੰ ਅਚਨਚੇਤ ਚੈਕਿੰਗ ਦੌਰਾਨ ਗੰਦੇ ਗੱਦੇ ‘ਤੇ ਲਿਟਾ ਦਿੱਤਾ ਸੀ । ਉਨ੍ਹਾਂ ਦੀ ਮੁਲਾਕਾਤ ਦਾ ਵੀਡੀਓ ਵੀ ਵਾਇਰਲ ਹੋਈ ਸੀ। ਇਸ ਘਟਨਾ ਤੋਂ ਦੁਖੀ ਹੋ ਕੇ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਯੂਨੀਵਰਸਿਟੀ ਦੇ ਸਥਾਈ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ।