July 8, 2024 5:58 pm
Anmol Ratan Sidhu

THE UNMUTE UPDATE: ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ 26 ਜੁਲਾਈ 2022: ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦਿੱਤਾ ਹੈ। ਪ੍ਰਾਪਤ ਜਾਣਕਰੀ ਅਨੁਸਾਰ ਅਨਮੋਲ ਰਤਨ ਸਿੱਧੂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਆਪਣਾ ਅਸਤੀਫਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ | ਸਿੱਧੂ ਵੱਲੋਂ 19 ਜੁਲਾਈ ਨੂੰ ਅਸਤੀਫਾ ਦੇ ਦਿੱਤ ਗਿਆ ਸੀ। ਜਿਕਰਯੋਗ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ (Anmol Ratan Sidhu) ਨੂੰ ਇਸੇ ਸਾਲ ਮਾਰਚ ਮਹੀਨੇ ‘ਚ ਪੰਜਾਬ ਦਾ ਨਵਾਂ ਏ ਜੀ ਨਿਯੁਕਤ ਕੀਤਾ ਗਿਆ ਸੀ |

ਇਸਦੇ ਨਾਲ ਹੀ ਐਡਵੋਕੇਟ ਜਨਰਲ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ 12 ਜੁਲਾਈ ਨੂੰ ਸ਼ਤਾਬਦੀ ਐਕਸਪ੍ਰੈਸ ਰਾਹੀਂ ਵਾਪਸ ਆ ਰਹੇ ਸਨ ਤਾਂ ਪਾਣੀਪਤ ਦੇ ਨੇੜੇ ਉਨ੍ਹਾਂ ‘ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕੀਤਾ ਗਿਆ ਸੀ | ਇਸ ਹਮਲੇ ‘ਚ ਜਿਸ ਸੀਟ ‘ਤੇ ਅਨਮੋਲ ਰਤਨ ਸਿੱਧੂ ਬੈਠੇ ਸਨ ਉਸਦੇ ਸ਼ੀਸ਼ੇ ਟੁੱਟ ਗਏ ਸਨ। ਇਸ ਦੌਰਾਨ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਇਸ ਘਟਨਾ ਨੂੰ ਲੈ ਕੇ ਖਦਸ਼ਾ ਜਤਾਇਆ ਸੀ ਕਿ ਉਨ੍ਹਾਂ ‘ਤੇ ਹਮਲਾ ਹੋਇਆ ਹੈ ਅਤੇ ਉਨ੍ਹਾਂ ਖ਼ੁਦ ਦੇਖਿਆ 7-8 ਨੌਜਵਾਨ ਗੱਡੀ ‘ਤੇ ਹਮਲਾ ਕਰ ਰਹੇ ਸਨ |ਇਸਦੇ ਨਾਲ ਹੀ ਅਨਮੋਲ ਰਤਨ ਸਿੱਧੂ ਨਸ਼ਾ ਤਸਕਰੀ ਮਾਮਲੇ ‘ਚ ਜਗਦੀਸ਼ ਭੋਲੇ ਦੇ ਵਕੀਲ ਰਹੇ ਚੁੱਕੇ ਹਨ |

Anmol Ratan Sidhu

ਇਹ ਵੀ ਪੜ੍ਹੋ…..

ਅਨਮੋਲ ਰਤਨ ਸਿੱਧੂ ਨੇ ਅਹੁਦਾ ਸੰਭਾਲਦਿਆਂ ਐਲਾਨ ਕੀਤਾ ਕਿ ਸੀ ਉਹ ਇਕ ਰੁਪਿਆ ਤਨਖਾਹ ਵਜੋਂ ਲੈਣਗੇ ਅਤੇ ਬਾਕੀ ਦਾ ਪੈਸਾ ਇੱਕ ਪਿੰਡ ਲਈ ਦਿੱਤਾ ਜਾਵੇਗਾ। ਤਨਖਾਹ ਦੇ ਬਾਕੀ ਪੈਸੇ ਮਕਬੂਲਪੁਰੇ ਖੇਤਰ ‘ਚ ਉਨ੍ਹਾਂ ਵਿਧਵਾ ਦੇ ਲਈ ਦੇਣਗੇ ਜਿਨ੍ਹਾਂ ਦੇ ਪਤੀ ਨਸ਼ੇ ਨਾਲ ਮੌਤ ਹੋ ਗਈ ਹੈ | ਇਸਦੇ ਨਾਲ ਹੀ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੀ ਤਨਖਾਹ ਨਸ਼ਾ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਕਰਨ ਦਾ ਵਾਅਦਾ ਕੀਤਾ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ ਨੇ ਦੱਸਿਆ ਸੀ ਕਿ ਉਹ ਇਸ ਕਾਰਜ ਦੀ ਸ਼ੁਰੂਆਤ ਅੰਮ੍ਰਿਤਸਰ (ਪੂਰਬੀ) ਦੀ ਵਿਧਾਇਕ ਜੀਵਨ ਜੋਤ ਕੌਰ ਦੀ ਅਗਵਾਈ ਵਿੱਚ ਪਿੰਡ ਮਕਬੂਲਪੁਰਾ ਤੋਂ ਕਰਨਗੇ।

ਕੌਣ ਹਨ ਅਨਮੋਲ ਰਤਨ ਸਿੱਧੂ ?

ਅਨਮੋਲ ਰਤਨ ਸਿੱਧੂ (Anmol Rattan Sidhu)  1978-79 ਵਿੱਚ ਸਰਕਾਰੀ ਕਾਲਜ ਸੈਕਟਰ 11, ਚੰਡੀਗੜ੍ਹ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਅਤੇ ਸਾਲ 1981-82 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦੇ ਵੀ ਰਹੇ। ਇਸ ਤੋਂ ਬਾਅਦ, ਉਹ 1990 ਤੋਂ ਲਗਾਤਾਰ (12 ਸਾਲ) ਲਈ ਸੈਨੇਟ ਅਤੇ ਸਿੰਡੀਕੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾ ਨਿਭਾਈ ਅਤੇ 2003-04 ਵਿੱਚ ਡੀਨ ਫੈਕਲਟੀ ਆਫ਼ ਲਾਅ ਵਜੋਂ ਵੀ ਕੰਮ ਕੀਤਾ।

1985 ਵਿੱਚ ਕਾਨੂੰਨੀ ਪੇਸ਼ੇ ਦੀ ਸ਼ੁਰੂਆਤ ਕਰਦਿਆਂ ਸਿੱਧੂ 1993 ਵਿੱਚ ਡਿਪਟੀ ਐਡਵੋਕੇਟ ਜਨਰਲ, ਪੰਜਾਬ ਵਜੋਂ ਨਿਯੁਕਤ ਹੋਏ ਅਤੇ 2005 ਤੱਕ ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਨੇ ਵਧੀਕ ਐਡਵੋਕੇਟ ਜਨਰਲ (ਪੰਜਾਬ ਅਤੇ ਹਰਿਆਣਾ) ਦੇ ਆਹੁਦੇ `ਤੇ ਰਹਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਏ ਕਈ ਅਤਿ ਸੰਵੇਦਨਸ਼ੀਲ ਸਰਕਾਰੀ ਅਤੇ ਨਿੱਜੀ ਮਾਮਲਿਆਂ ਨੂੰ ਸੰਵਿਧਾਨਕ, ਫੌਜ਼ਦਾਰੀ, ਸਿਵਲ, ਸੇਵਾ ਅਤੇ ਜ਼ਮੀਨੀ ਮਾਮਲਿਆਂ ਨੂੰ ਆਪਣੀ ਕਾਨੂੰਨੀ ਸੂਝ-ਬੂਝ ਨਾਲ ਨਜਿੱਠਿਆ।

ਇਸਦੇ ਨਾਲ ਹੀ ਸਾਲ 2007 ਵਿੱਚ ਇੱਕ ਸੀਨੀਅਰ ਵਕੀਲ ਵਜੋਂ ਵਕਾਲਤ ਸ਼ੁਰੂ ਕਰਨ ਅਤੇ ਬਾਅਦ ਵਿੱਚ ਸਾਲ 2008 ਤੋਂ 2014 ਤੱਕ ਭਾਰਤ ਦੇ ਸਹਾਇਕ ਸੌਲਿਸੀਟਰ ਜਨਰਲ ਵਜੋਂ ਸੇਵਾ ਨਿਭਾ ਚੁੱਕੇ | ਸਿੱਧੂ ਇਸੇ ਕਾਰਜਕਾਲ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਵੀ ਰਹੇ।

ਇਸਦੇ ਨਾਲ ਹੀ ਸਿੱਧੂ 1997 ਤੋਂ ਲਗਾਤਾਰ ਪੰਜ ਵਾਰ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਵੀ ਚੁਣੇ ਗਏ ਅਤੇ ਉਹਨਾਂ ਨੇ ਸਾਲ 2001-02 ਵਿੱਚ ਵਕੀਲਾਂ ਦੀ ਸਰਵ-ੳੱਚ ਰੈਗੂਲੇਟਿੰਗ ਸੰਸਥਾ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ । ਹਾਈਕੋਰਟ ਵਿੱਚ ਪ੍ਰੈਕਟਿਸ ਕਰਦੇ ਹੋਏ, ਉਹ 2018-19 ਵਿੱਚ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹੇ (ਦੇਸ਼ ਵਿੱਚ ਕਿਸੇ ਵੀ ਹਾਈ ਕੋਰਟ ਵਿੱਚ ਇੰਨੀ ਵਾਰ ਚੁਣੇ ਜਾਣ ਵਾਲੇ ਪਹਿਲੇ ਵਿਅਕਤੀ ਹਨ)।