ਚੰਡੀਗੜ੍ਹ 08 ਸਤੰਬਰ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ 10 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਖਰੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਲਾਰੈਂਸ ਖ਼ਿਲਾਫ ਦਰਜ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਖਰੜ ਦੀ ਅਦਾਲਤ ‘ਚ ਪੇਸ਼ ਕੀਤਾ ਜਾਣਾ ਹੈ |
ਪਿਛਲੀ ਪੇਸ਼ੀ ਦੌਰਾਨ ਮੋਹਾਲੀ ਦੀ ਅਦਾਲਤ (Mohali court) ਨੇ ਖਰੜ ‘ਚ ਦਰਜ NDPS ਤੇ ਅਸਲਾ ਐਕਟ ਦੇ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ |ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਤੋਂ ਪੁਲਿਸ ਵਲੋਂ ਫਿਰੌਤੀ ਮੰਗਣ, ਅਸਲਾ ਸਪਲਾਈ ਕਰਨ ਤੇ ਜਾਅਲੀ ਪਾਸਪੋਰਟ ਬਣਾ ਕੇ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ |