ਫੌਜਾ ਸਿੰਘ ਸਰਾਰੀ

THE UNMUTE UPDATE: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ

ਚੰਡੀਗੜ੍ਹ 07 ਜਨਵਰੀ 2023:  ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ (Fauja Singh Sarari) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ |ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ |ਸਰਾਰੀ ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨ ਦੱਸੇ ਹਨ। ਇਸਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਸੰਭਾਵਨਾ ਹੈ | ਦੱਸਿਆ ਜਾ ਰਿਹਾ ਹੈ ਕਿ ਅੱਜ ਜਾਂ ਕੱਲ੍ਹ ਸ਼ਾਮ ਤੱਕ ਨਵੇਂ 4 ਕੈਬਨਿਟ ਮੰਤਰੀ ਹਲਫ ਲੈ ਸਕਦੇ ਹਨ | ਜਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਕਾਂਗਰਸ (Punjab Congress) ਵੱਲੋਂ ਲਗਾਤਰ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ |

ਵਿਦੇਸ਼

Scroll to Top