Amritpal Singh

The Unmute Update: ਪੰਜਾਬ ‘ਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਹੋਈਆਂ ਠੱਪ

ਚੰਡੀਗੜ੍ਹ, 18 ਮਾਰਚ 2023: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ‘ਵਾਰਿਸ਼ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ ਅਤੇ ਕੁਝ ਵਾਹਨ ਵੀ ਜ਼ਬਤ ਕੀਤੇ ਹਨ। ਇਸਤੋਂ ਬਾਅਦ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਮੋਹਾਲੀ, ਪਟਿਆਲਾ ਅਤੇ ਬਠਿੰਡਾ ਸਮੇਤ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਐਸ.ਐਮ.ਐਸ. ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ |ਇੰਟਰਨੈਟ ਕੱਲ 12 ਵਜੇ ਤੱਕ ਬਣ ਰਹੇਗਾ |

Scroll to Top