ਚੰਡੀਗੜ੍ਹ, 31 ਮਾਰਚ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਭਲਕੇ 01 ਅਪ੍ਰੈਲ ਨੂੰ ਰਿਹਾਈ ਹੋ ਸਕਦੀ ਹੈ । ਇਸ ਸੰਬੰਧੀ ਨਵਜੋਤ ਸਿੰਘ ਸਿੱਧੂ ਦੇ ਟਵੀਟਰ ਖਾਤੇ ਤੋਂ ਟਵੀਟ ਕੀਤਾ ਜਿਸ ਵਿੱਚ ਲਿਖਿਆ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹਨ |
ਦੂਜੇ ਪਾਸੇ ਕੁਝ ਦਿਨ ਪਹਿਲਾਂ ਨਵਜੋਤ ਕੌਰ ਸਿੱਧੂ ਅੱਜ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਪਹੁੰਚੇ ਸਨ । ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜ਼ਿਸ਼ ਕਾਰਨ ਅੱਜ ਨਵਜੋਤ ਸਿੰਘ ਸਿੱਧੂ ਸਲਾਖਾਂ ਪਿੱਛੇ ਹਨ।\