July 7, 2024 1:42 pm
Yogi Adityanath

ਨਗਰ ਨਿਗਮ ਚੋਣਾਂ ‘ਚ ਓਬੀਸੀ ਰਾਖਵੇਂਕਰਨ ਮਾਮਲੇ ਨੂੰ ਲੈ ਕੇ ਯੂਪੀ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ 29 ਦਸੰਬਰ 2022: ਯੂਪੀ ਸਰਕਾਰ ਨੇ ਨਗਰ ਨਿਗਮ ਚੋਣਾਂ ਵਿੱਚ ਓਬੀਸੀ ਰਾਖਵੇਂਕਰਨ (OBC reservation) ਬਾਰੇ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਦੇ ਫੈਸਲੇ ਵਿਰੁੱਧ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕੀਤੀ ਹੈ । ਇਸ ਵਿੱਚ ਉੱਤਰ ਪ੍ਰਦੇਸ਼ ਰਾਜ ਲੋਕਲ ਬਾਡੀਜ਼ ਸਮਰਪਿਤ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸਰਕਾਰ ਦੀ ਤਰਫੋਂ ਓਬੀਸੀ ਰਿਜ਼ਰਵੇਸ਼ਨ ਨਾਲ ਚੋਣਾਂ ਕਰਵਾਉਣ ਨੂੰ ਮਨਜ਼ੂਰੀ ਦੇਣ ਲਈ ਬੇਨਤੀ ਕੀਤੀ ਜਾਵੇਗੀ।

ਨਗਰ ਨਿਗਮ ਚੋਣਾਂ ਵਿੱਚ ਓਬੀਸੀ ਰਿਜ਼ਰਵੇਸ਼ਨ ਲਈ ਸਰਕਾਰ ਨੇ ਉੱਤਰ ਪ੍ਰਦੇਸ਼ ਰਾਜ ਲੋਕਲ ਬਾਡੀ ਸਮਰਪਿਤ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦਾ ਗਠਨ ਕੀਤਾ ਹੈ। ਕਮਿਸ਼ਨ ਦੇ ਗਠਨ ਤੋਂ ਬਾਅਦ ਹੁਣ ਯੂਪੀ ਸਰਕਾਰ ਨੇ ਐੱਸਐੱਲਪੀ ਵਿੱਚ ਸਰਕਾਰ ਨੂੰ ਹਾਈਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੀ ਅਪੀਲ ਕੀਤੀ ਹੈ, ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਹੀ ਚੋਣਾਂ ਕਰਵਾਉਣ ਦੀ ਮਨਜ਼ੂਰੀ ਦਿੱਤੀ ਜਾਵੇ।