ਜਲੰਧਰ, 04 ਅਪ੍ਰੈਲ 2023: ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦਾਅਵਾ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੀ ਜਿੱਤ 2024 ਦੀਆਂ ਆਮ ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ ਦਾ ਆਧਾਰ ਬਣੇਗੀ।
ਹਰਚੰਦ ਸਿੰਘ ਬਰਸਟ (Harchand Singh Barsat) ਅਨੁਸਾਰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮਾਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ‘ਆਪ’ ਪੰਜਾਬ ਦੀਆਂ ਸਾਰੀਆਂ 13 ਪਾਰਲੀਮੈਂਟ ਸੀਟਾਂ ਤੇ ਜਿੱਤ ਹਾਸਿਲ ਕਰੇਗੀ ਅਤੇ ਇਸਦੀ ਸ਼ੁਰੂਆਤ ਇਸ ਜ਼ਿਮਨੀ ਚੋਣ ਵਿੱਚੋਂ ਜਿੱਤ ਨਾਲ ਹੋਵੇਗੀ। ਹਰਚੰਦ ਬਰਸਟ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਦੇ ਸਮੂਹ ਵਿਧਾਇਕਾਂ, ਪਾਰਟੀ ਦੇ ਸਥਾਨਕ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕੀਤਾ, ਜਿੱਥੇ ਉਨ੍ਹਾਂ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ।
ਹਰਚੰਦ ਸਿੰਘ ਬਰਸਟ (Harchand Singh Barsat) ਜਨਰਲ ਸਕੱਤਰ ‘ਆਪ’ ਪੰਜਾਬ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਰਾਜਵਿੰਦਰ ਕੌਰ ਥਿਆੜਾ ਸਕੱਤਰ ਪੰਜਾਬ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਤਰੁਨਪ੍ਰੀਤ ਸਿੰਘ ਸੋਢੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਦਿਨੇਸ਼ ਚੱਢਾ, ਅਮਨਦੀਪ ਸਿੰਘ ਮੋਹੀ ਚੇਅਰਮੈਨ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਦਿਹਾਤੀ, ਮੰਗਲ ਸਿੰਘ ਲੋਕ ਸਭਾ ਇੰਚਾਰਜ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ (ਦਿਹਾਤੀ), ਸੁਰਿੰਦਰ ਸਿੰਘ ਸੋਢੀ ਹਲਕਾ ਇੰਚਾਰਜ ਜਲੰਧਰ ਛਾਉਣੀ, ਜੀਤ ਲਾਲ ਭੱਟੀ ਹਲਕਾ ਇੰਚਾਰਜ, ਪ੍ਰਿੰਸੀਪਲ ਪ੍ਰੇਮ ਕੁਮਾਰ ਹਲਕਾ ਇੰਚਾਰਜ, ਦਿਨੇਸ਼ ਢੱਲ ਹਲਕਾ ਇੰਚਾਰਜ, ਰਤਨ ਸਿੰਘ ਕੱਕੜ ਕਲਾਂ ਹਲਕਾ ਇੰਚਾਰਜ, ਸੁਰਿੰਦਰ ਸਿੰਘ ਸੋਢੀ ਅਤੇ ਆਤਮ ਪ੍ਰਕਾਸ਼ ਬਬਲੂ ਨੇ ਸ਼ਾਮਿਲ ਹੋ ਕੇ ਜ਼ਿਮਨੀ ਚੋਣ ਜਿੱਤਣ ਲਈ ਰੋਡਮੈਪ ਤਿਆਰ ਕਰਨ ਲਈ ਚਰਚਾ ਕੀਤੀ।
ਇਸਦੇ ਨਾਲ ਹੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਰਾਜਵਿੰਦਰ ਕੌਰ ਥਿਆੜਾ (ਸਕੱਤਰ) ਅਤੇ ਸੁਰਿੰਦਰ ਸਿੰਘ ਸੋਢੀ (ਹਲਕਾ ਇੰਚਾਰਜ ਜਲੰਧਰ ਛਾਉਣੀ) ਨੇ ਜਲੰਧਰ ਛਾਉਣੀ ਹਲਕੇ ਦੇ ਪਿੰਡ ਜਮਸ਼ੇਰ ਦਾ ਦੌਰਾ ਕਰਕੇ ਉਥੋਂ ਦੇ ਫਸਲੀ ਨੁਕਸਾਨ ਦਾ ਜਾਇਜ਼ਾ ਵੀ ਲਿਆ। ਰਾਜਵਿੰਦਰ ਕੌਰ ਥਿਆੜਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਕਿਸਾਨਾਂ ਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦਾ ਮੁਆਵਜ਼ਾ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮਾਨ ਸਰਕਾਰ ਕਿਸਾਨ-ਹਿਤੈਸ਼ੀ ਸਰਕਾਰ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ