Site icon TheUnmute.com

ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਤੋਂ ਕੀਤੀ ਪੁੱਛਗਿੱਛ

ਸਤਿਕਾਰ ਕੌਰ

ਚੰਡੀਗੜ੍ਹ, 14 ਮਾਰਚ 2023: ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਬੀਤੇ ਦਿਨ ਸੋਮਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਤੋਂ ਦਫਤਰ ਵਿੱਚ ਲਗਭਗ 4 ਘੰਟੇ ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ। ਜਿਕਰਯੋਗ ਹੈ ਕਿ ਸਤਿਕਾਰ ਕੌਰ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ | ਸਤਿਕਾਰ ਕੌਰ ਨੂੰ ਫਿਰੋਜ਼ਪੁਰ ਦਿਹਾਤੀ ਤੋਂ 2022 ਵਿੱਚ ਕਾਂਗਰਸ ਵੱਲੋਂ ਟਿਕਟ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਸੀ ।ਜ਼ਿਕਰਯੋਗ ਹੈ ਕਿ ਸਤਿਕਾਰ ਕੌਰ 2017 ਵਿੱਚ ਕਾਂਗਰਸ ਪਾਰਟੀ ਤਰਫ਼ੋਂ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੀ |

ਡੀਐਸਪੀ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਹੋਣ ਦੀ ਸ਼ਿਕਾਇਤ ਵਿੱਚ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਪਰ ਵੇਰਵੇ ਨਾਲ ਕੋਈ ਜਾਣਕਾਰੀ ਨਹੀਂ ਦੱਸ ਸਕਦੇ। ਸਾਡੇ ਕੋਲ ਪੁੱਛਗਿੱਛ ਲਈ ਤਿੰਨ ਮਹੀਨੇ ਦਾ ਸਮਾਂ ਹੈ।

ਵਿਜੀਲੈਂਸ ਅੱਗੇ ਪੇਸ਼ ਹੋਣ ਮਗਰੋਂ ਸਤਿਕਾਰ ਕੌਰ ਨੇ ਕਿਹਾ, ਮੈਂ ਜਾਂਚ ਵਿੱਚ ਸ਼ਾਮਲ ਹੋਈ ਹਾਂ ਅਤੇ ਕੁਝ ਵੀ ਗੈਰ*-ਕਾਨੂੰਨੀ ਨਹੀਂ ਹੈ। ਅਸੀਂ ਆਪਣੀ ਜਾਇਦਾਦ ਵਿੱਚ ਹੋਰ ਕੋਈ ਵਾਧਾ ਨਹੀਂ ਕੀਤਾ ਹੈ। ਪਰ ਅਜਿਹੇ ਦੋਸ਼ ਸਰਕਾਰ ਦੇ ਬਦਲਣ ਨਾਲ ਲਾਏ ਜਾਂਦੇ ਹਨ ਅਤੇ ਇਹ ਸਿਆਸਤ ਤੋਂ ਪ੍ਰੇਰਿਤ ਹਨ। ਮੈਨੂੰ ਕਾਨੂੰਨੀ ਪ੍ਰਣਾਲੀ ਵਿੱਚ ਵਿਸ਼ਵਾਸ ਹੈ ਅਤੇ ਡਰਨ ਦੀ ਕੋਈ ਗੱਲ ਨਹੀਂ ਹੈ। ਅਸੀਂ ਜਾਂਚ ਵਿਚ ਸਹਿਯੋਗ ਕਰ ਰਹੇ ਹਾਂ ਅਤੇ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ, ਜੋ ਵੀ ਦੋਸ਼ ਉਨ੍ਹਾਂ ਤੇ ਲਾਏ ਗਏ ਹਨ, ਉਹ ਦੋਸ਼ ਬੇਬੁਨਿਆਦ ਹਨ।

Exit mobile version