Operation Lotus

ਆਪ੍ਰੇਸ਼ਨ ਲੋਟਸ ਮਾਮਲੇ ‘ਚ ਵਿਜੀਲੈਂਸ ਬਿਊਰੋ ‘ਆਪ’ ਦੇ 7 ਹੋਰ ਵਿਧਾਇਕਾਂ ਦੇ ਬਿਆਨ ਕਰੇਗੀ ਦਰਜ

ਚੰਡੀਗੜ੍ਹ 05 ਅਕਤੂਬਰ 2022: ਪੰਜਾਬ ‘ਚ ਆਪ੍ਰੇਸ਼ਨ ਲੋਟਸ (Operation Lotus) ਤਹਿਤ ‘ਆਪ’ ਵਿਧਾਇਕਾਂ ਦੀ ਖਰੀਦੋ ਫਰੋਖਤ ਦੇ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਆਮ ਆਦਮੀ ਪਾਰਟੀ ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ। ਇਸ ਮਾਮਲੇ ਵਿਚ ਹੁਣ ਤੱਕ ਵਿਜੀਲੈਂਸ ਨੇ ਸਿਰਫ਼ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ ਹਨ।

‘ਆਪ’ ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ ਗਈ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਧਮਕੀਆਂ ਵੀ ਦਿੱਤੀਆਂ ਹਨ | ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ ਪਰ ਅਜੇ ਤੱਕ ਕਿਸੇ ਵਿਅਕਤੀ ਦਾ ਨਾਮ ਨਹੀਂ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ । ਹੁਣ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੌੜੀ, ਬੱਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਹੈਪੀ, ਬੁਢਲਾਡਾ ਦੇ ਵਿਧਾਇਕ ਬੁੱਧਰਾਮ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨਾਹਰ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਅਤੇ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਕੇ ਦੇ ਬਿਆਨ ਦਰਜ ਕੀਤੇ ਜਾਣਗੇ।

Scroll to Top