July 7, 2024 4:43 pm
ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ, 2 ਹਫਤੇ ਪਹਿਲਾਂ ਸ਼ੁਰੂ ਹੋਵੇਗਾ ਠੰਡ ਦਾ ਮੌਸਮ

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ‘ਚ ਬਾਰਿਸ਼ ਕਾਰਨ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਡਾ: ਮਨਮੋਹਨ ਸਿੰਘ ਅਨੁਸਾਰ 10, 11 ਅਤੇ 12 ਅਕਤੂਬਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਪੈ ਸਕਦੀ ਹੈ | ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਮਾਲਵੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਹੇਠਾਂ ਆ ਜਾਵੇਗਾ।

ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸ ਮੁਤਾਬਕ ਇਸ ਵਾਰ  ਠੰਡ ਦਾ ਮੌਸਮ ਜ਼ਲਦੀ ਸ਼ੁਰੂ ਹੋਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਠੰਡ 2 ਹਫਤੇ ਪਹਿਲਾਂ ਸ਼ੁਰੂ ਹੋ ਰਹੀ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹੇ।