Latest News
ISTE ਦੀ ਰਾਸ਼ਟਰੀ ਕਨਵੈਨਸ਼ਨ ‘ਚ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ, ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਬਿਨਾਂ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਯਕੀਨੀ ਬਣਾ ਰਹੇ ਹਾਂ-ਲਾਲ ਚੰਦ ਕਟਾਰੂਚੱਕ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਵਲੋਂ 17 ਫਰਵਰੀ ਨੂੰ ਕੀਤੀ ਜਾਵੇਗੀ ਮਿਲਣੀ ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ
The Kerala Story

ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲ ਸਟੋਰੀ’ ‘ਤੇ ਲਾਈ ਪਾਬੰਦੀ

ਚੰਡੀਗੜ੍ਹ, 08 ਮਈ 2023: ਪੱਛਮੀ ਬੰਗਾਲ ਸਰਕਾਰ ਨੇ ਸੋਮਵਾਰ ਨੂੰ ‘ਦਿ ਕੇਰਲ ਸਟੋਰੀ’ (The Kerala Story) ‘ਤੇ ਪਾਬੰਦੀ ਲਗਾ ਦਿੱਤੀ ਹੈ। ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦਾਂ ‘ਚ ਘਿਰੀ ਇਸ ਫਿਲਮ ਨੂੰ ਕਈ ਸੂਬਿਆਂ ‘ਚ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਮਤਾ ਸਰਕਾਰ ਮੁਤਾਬਕ ਇਹ ਫੈਸਲਾ ਸੂਬੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਲਿਆ ਗਿਆ ਹੈ।

ਸੋਮਵਾਰ ਨੂੰ, ਮਮਤਾ ਬੈਨਰਜੀ ਨੇ ਕੇਰਲ ਸਟੋਰੀ ਦੇ ਮੁੱਦੇ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸੀਪੀਆਈ (ਐਮ) ‘ਤੇ ਨਿਸ਼ਾਨਾ ਸਾਧਿਆ। ਸੀਐਮ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਬੰਗਾਲ ਦੀਆਂ ਫਾਈਲਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਨੂੰ ਪੱਛਮੀ ਬੰਗਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ।

Scroll to Top