July 2, 2024 8:51 pm
The Kerala Story

ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਲਾਈ ਪਾਬੰਦੀ ਹਟਾਈ

ਚੰਡੀਗੜ੍ਹ, 18 ਮਈ 2023: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ‘ਦਿ ਕੇਰਲਾ ਸਟੋਰੀ’ (The Kerala Story) ‘ਤੇ ਲਗਾਈ ਪਾਬੰਦੀ ਹਟਾ ਦਿੱਤੀ ਹੈ। ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਅਦਾਲਤ ਪੱਛਮੀ ਬੰਗਾਲ ਸਰਕਾਰ ਦੇ 8 ਮਈ ਦੇ ਉਸ ਹੁਕਮ ‘ਤੇ ਰੋਕ ਲਗਾ ਰਹੀ ਹੈ, ਜਿਸ ‘ਚ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਈ ਗਈ ਸੀ। ਸੁਪਰੀਮ ਕੋਰਟ ਨੇ ਤਾਮਿਲਨਾਡੂ ਨੂੰ ‘ਦਿ ਕੇਰਲਾ ਸਟੋਰੀ’ ਦੀ ਸੁਰੱਖਿਅਤ ਸਕ੍ਰੀਨਿੰਗ ਲਈ ਸਿਨੇਮਾ ਹਾਲਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਕਿਹਾ ਕਿ ਰਾਜ ਸਿੱਧੇ ਜਾਂ ਅਸਿੱਧੇ ਤੌਰ ‘ਤੇ ਫਿਲਮ ਦੀ ਸਕ੍ਰੀਨਿੰਗ ‘ਤੇ ਰੋਕ ਨਹੀਂ ਲਗਾਏਗਾ।

ਸੂਬਾ ਸਰਕਾਰ ਨੇ ਜਵਾਬੀ ਹਲਫਨਾਮੇ ‘ਚ ਕਿਹਾ ਕਿ ਜੇਕਰ ਫਿਲਮ (The Kerala Story)  ਨੂੰ ਦਿਖਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ। ਹਲਫਨਾਮੇ ‘ਚ ਕਿਹਾ ਗਿਆ ਹੈ ਕਿ ਇਹ ਫਿਲਮ ਗਲਤ ਤੱਥਾਂ ‘ਤੇ ਆਧਾਰਿਤ ਹੈ ਅਤੇ ਇਸ ‘ਚ ਨਫਰਤ ਭਰਿਆ ਭਾਸ਼ਣ ਹੈ, ਜੋ ਫਿਰਕੂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ ਅਤੇ ਭਾਈਚਾਰਿਆਂ ਵਿਚਾਲੇ ਅਸ਼ਾਂਤੀ ਪੈਦਾ ਕਰ ਸਕਦਾ ਹੈ, ਜਿਸ ਨਾਲ ਆਖਿਰਕਾਰ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਹ ਗੱਲ ਸੂਬਾ ਸਰਕਾਰ ਨੂੰ ਮਿਲੇ ਵੱਖ-ਵੱਖ ਖੁਫੀਆ ਸੂਚਨਾਵਾਂ ਤੋਂ ਪਤਾ ਲੱਗੀ ਹੈ। ਰਾਜ ਸਰਕਾਰ ਨੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਪੱਛਮੀ ਬੰਗਾਲ ਸਿਨੇਮਾ (ਰੈਗੂਲੇਸ਼ਨ) ਐਕਟ ਦੀ ਧਾਰਾ 6(1) ਦੀ ਵਰਤੋਂ ਕਰਦੇ ਹੋਏ ਫਿਲਮ ਦੇ ਪ੍ਰਦਰਸ਼ਨ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਹਟਾ ਕਰ ਦਿੱਤਾ ਸੀ।