Site icon TheUnmute.com

ਕਾਂਗਰਸ ਸਰਕਾਰ ਵੇਲੇ ਰਾਜ ਸਭਾ ‘ਚ ਪਾਸ ਕੀਤਾ ਗਿਆ ਸੀ ਮਹਿਲਾ ਰਾਖਵਾਂਕਰਨ ਬਿੱਲ: ਰਾਜਾ ਵੜਿੰਗ

Women's Reservation Bill

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਨਵੀਂ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਪੇਸ਼ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਨੂੰ ਕਾਂਗਰਸ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਸਾਲ 2010 ਵਿੱਚ ਰਾਜ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਗਿਆ ਸੀ। ਕੁਝ ਕਾਰਨਾਂ ਕਰਕੇ ਬਿੱਲ ਲੋਕ ਸਭਾ ਵਿੱਚ ਨਹੀਂ ਲਿਆਂਦਾ ਜਾ ਸਕਿਆ।

ਰਾਜਾ ਵੜਿੰਗ ਨੇ ਦੱਸਿਆ ਕਿ ਇਹ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਸੀ। ਕਾਂਗਰਸ ਹਮੇਸ਼ਾ ਇਹ ਚਾਹੁੰਦੀ ਸੀ, ਸੋਨੀਆ ਗਾਂਧੀ ਨੇ ਸਾਲ 2004 ‘ਚ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਦੀ ਪਹਿਲ ਕੀਤੀ ਸੀ। ਇਹ ਬਿੱਲ 9 ਮਾਰਚ 2010 ਨੂੰ ਰਾਜ ਸਭਾ ਨੇ ਪਾਸ ਕੀਤਾ ਸੀ। ਕੁਝ ਕਾਰਨਾਂ ਕਰਕੇ ਬਿੱਲ ਲੋਕ ਸਭਾ ਵਿੱਚ ਨਹੀਂ ਲਿਆਂਦਾ ਜਾ ਸਕਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਲ 2014 ਅਤੇ 2019 ਵਿੱਚ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਦਾ ਵਾਅਦਾ ਕੀਤਾ ਸੀ। ਆਲ ਪਾਰਟੀ ਮੀਟਿੰਗ ਵਿੱਚ ਵੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਸਮੇਤ ਸਮੁੱਚੀ ਕਾਂਗਰਸ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਲਿਆਉਣ ਲਈ ਸਹਿਮਤ ਹੋ ਗਈ।

ਰਾਜਾ ਵੜਿੰਗ ਨੇ ਦੱਸਿਆ ਕਿ 18 ਜੁਲਾਈ 2018 ਨੂੰ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਦੀ ਅਪੀਲ ਕੀਤੀ ਸੀ। ਵੜਿੰਗ ਨੇ ਕਿਹਾ ਕਿ ਦੇਰ ਆਏ ਦੁਰੁਸਤ ਆਏ । ਪਰ ਭਾਜਪਾ ਨੂੰ ਚੋਣਾਂ ਵੇਲੇ ਹੀ ਸਭ ਕੁਝ ਯਾਦ ਰਹਿੰਦਾ ਹੈ। ਚਾਹੇ ਸਿਲੰਡਰ ਦੀਆਂ ਕੀਮਤਾਂ ਹੋਣ ਜਾਂ ਹੋਰ ਮਾਮਲੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਮਹਿਲਾ ਰਿਜ਼ਰਵੇਸ਼ਨ ਬਿੱਲ ਦਾ ਸਮਰਥਨ ਕਰਦੀ ਹੈ। ਇਸ ਨਾਲ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲਣਗੇ ਅਤੇ ਉਹ ਤਰੱਕੀ ਕਰ ਸਕਣਗੀਆਂ।

Exit mobile version