Site icon TheUnmute.com

ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ: ਡਿਪਟੀ ਕਮਿਸ਼ਨਰ ਡਾ. ਪੱਲਵੀ

voter lists

ਮਾਲੇਰਕੋਟਲਾ 12 ਨਵੰਬਰ 2023: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀਆਂ (voter lists) ਦੀ ਤਿਆਰੀ ਦਾ ਕੰਮ ਜ਼ਿਲ੍ਹੇ ‘ਚ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ 11 ਦਸੰਬਰ 2023 ਤੋਂ 18 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰ ਕੀਤੀ ਜਾਣੀ ਹੈ ਅਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 20 ਦਸੰਬਰ 2023 ਨੂੰ ਜਾਰੀ ਕੀਤੀ ਜਾਵੇਗੀ, ਜਿਸ ਉਤੇ 21 ਦਸੰਬਰ ਤੋਂ 29 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ ਅਤੇ ਦਰਜ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 5 ਜਨਵਰੀ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਤੋਂ ਬਾਅਦ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ 7 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।

Exit mobile version