July 8, 2024 1:04 am
NABARD

ਪੰਜਾਬ ਸਰਕਾਰ ਵੱਲੋਂ ਬੇਲਾ ਬਹਿਰਾਮਪੁਰ ਸੜਕ ਨੂੰ ਚੌੜਾ ਤੇ ਮਜ਼ਬੂਤ ​​ਕਰਨ ਦੇ ਕੰਮ ਦੀ ਸ਼ੁਰੂਆਤ

ਚੰਡੀਗੜ੍ਹ, 23 ਜੂਨ 2023: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਾਰਜ ਲਗਾਤਾਰ ਜਾਰੀ ਹੈ। ਅੱਜ ਬੇਲਾ ਬਹਿਰਾਮਪੁਰ (Bela Behrampur) ਸੜਕ ਨੂੰ ਚੌੜਾ ਤੇ ਮਜ਼ਬੂਤ ​​ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ । ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਵੇਰੇ 11 ਵਜੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ | 8.05 ਕਿਲੋਮੀਟਰ ਲੰਬੀ ਸੜਕ ’ਤੇ ਮੌਜੂਦਾ 18 ਫੁੱਟ ਤੋਂ 23 ਫੁੱਟ ਚੌੜਾਈ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ।

ਇਹ ਸੜਕ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਬਲਾਕ ਨੂੰ ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਨਾਲ ਜੋੜਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪਰੇਸ਼ਾਨ ਹੋ ਰਹੇ ਸਨ। ਨਬਾਰਡ 28 ਸਕੀਮ ਤਹਿਤ ਕਰੀਬ 4.80 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ।