Site icon TheUnmute.com

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਇਕ ਹਫਤੇ ਲਈ ਬੰਦ

VIRASAT-E-KHALSA

ਸ੍ਰੀ ਅਨੰਦਪੁਰ ਸਾਹਿਬ 25 ਜੁਲਾਈ 2023: ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖ਼ਾਲਸਾ, ਸ੍ਰੀ ਅਨੰਦਪੁਰ ਸਾਹਿਬ 24 ਤੋ 31 ਜੁਲਾਈ ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖਿਆ ਜਾਵੇਗਾ। ਇਸ ਲਈ ਇਸ ਅਜਾਇਬ ਘਰ ਨੂੰ ਵੇਖਣ ਆਉਣ ਵਾਲੇ ਸੈਲਾਨੀ 1 ਅਗਸਤ ਨੂੰ ਹੀ ਆਉਣ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖ਼ਾਲਸਾ, ਸ੍ਰੀ ਅਨੰਦਪੁਰ ਸਾਹਿਬ ਨੂੰ ਉਨ੍ਹਾਂ ਜਰੂਰੀ ਮੁਰੰਮਤਾਂ ਤੇ ਰੱਖ-ਰਖਾਓ ਦੇ ਲਈ ਬੰਦ ਰੱਖਿਆ ਜਾਂਦਾ ਹੈ ਜੋ ਕਿ ਆਮ ਦਿਨਾਂ ਦੇ ਵਿੱਚ ਨਹੀਂ ਹੋ ਸਕਦੀਆਂ ਹਨ। ਇਸ ਕਰਕੇ ਇਹ ਸੂਚਨਾ ਦਿੱਤੀ ਜਾ ਰਹੀ ਹੈ ਕਿ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ। ਜਦਕਿ 1 ਅਗਸਤ 2023 ਤੋਂ ਇਹ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ ਦਿੱਤਾ ਜਾਵੇਗਾ।

 

Exit mobile version