July 7, 2024 8:39 pm
ਸਕੂਲ ਸਿੱਖਿਆ

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਦੇਣ ਵਾਲਾ ਨੌਜਵਾਨ ਪੁਲਿਸ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ 02 ਜਨਵਰੀ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੌਜਵਾਨ ਆਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਪ੍ਰਾਪਤ ਜਾਣਕਰੀ ਅਨੁਸਾਰ ਮੁਲਜ਼ਮ ਨੇ ਮੰਤਰੀ ਨੂੰ ਭੱਦੀ ਭਾਸ਼ਾ ਵਰਤ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਸਥਾਨਕ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਤੋਂ ਉਸ ਦਾ ਰਿਮਾਂਡ ਲੈ ਲਿਆ ਸੀ ਪਰ ਪੁੱਛਗਿੱਛ ਮਗਰੋਂ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਪਾਇਆ ਗਿਆ। ਜਿਸ ਕਾਰਨ ਉਸ ਨੇ ਕਿਸੇ ਨਾਰਾਜ਼ਗੀ ਕਾਰਨ ਇਹ ਵੀਡੀਓ ਬਣਾਈ। ਵੀਡੀਓ ਵਿੱਚ ਮੁਲਜ਼ਮ ਵੱਲੋਂ ਦਿਖਾਈ ਗਈ ਪਿਸਤੌਲ ਇੱਕ ਖਿਡੌਣਾ ਬੰਦੂਕ ਸੀ। ਅਦਾਲਤ ਨੇ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ।

ਇਸ ਮੌਕੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਰੀਬ ਦੋ ਦਿਨ ਪਹਿਲਾਂ ਇੱਕ ਨੌਜਵਾਨ ਨੇ ਹਥਿਆਰਾਂ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਕੇ ਐਸਐਚਓ ਸਮੇਤ ਹੋਰਨਾਂ ਨੂੰ ਧਮਕੀ ਦਿੱਤੀ ਸੀ। ਜਦੋਂ ਪੁਲਿਸ ਟੀਮ ਮੁਲਜ਼ਮ ਨੂੰ ਫੜਨ ਗਈ ਤਾਂ ਉਕਤ ਮੁਲਜ਼ਮ ਨੇ ਪੁਲਿਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ। ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮ ਰੋਪੜ ਜੇਲ੍ਹ ਵਿੱਚ ਬੰਦ ਹੈ।