ਚੰਡੀਗੜ੍ਹ, 31 ਜਨਵਰੀ, 2024: ਬਠਿੰਡਾ ਦੇ ਗਿੱਦੜਬਾਹਾ ਰੋਡ ‘ਤੇ ਪੈਂਦੇ ਪਿੰਡ ਵੀਰਕ ਕਲਾਂ ‘ਚ 20 ਸਾਲਾ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੁਜ਼ਗਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।
ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਸੰਸਥਾ ਦੇ ਹੈਲਪਲਾਈਨ ਨੰਬਰ ’ਤੇ ਸੂਚਨਾ ਮਿਲੀ ਸੀ ਕਿ ਪਿੰਡ ਵੀਰਕ ਕਲਾ ਕੋਲ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ (suicide) ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।