June 30, 2024 10:43 pm
Gurdaspur

ਗੁਰਦਾਸਪੁਰ ਜ਼ਿਲ੍ਹੇ ਦੇ ਨੌਜਵਾਨ ਦੀ ਬਹਿਰੀਨ ‘ਚ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਚੰਡੀਗੜ੍ਹ, 30 ਅਕਤੂਬਰ 2023: ਗੁਰਦਾਸਪੁਰ (Gurdaspur) ਦੇ ਪਿੰਡ ਭੋਜਰਾਜ ਦੇ ਇੱਕ ਨੌਜਵਾਨ ਦੀ ਬਹਿਰੀਨ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ । ਮ੍ਰਿਤਕ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਬਹਿਰੀਨ ਗਿਆ ਸੀ। ਜਿੱਥੇ ਕਿਸੇ ਬਿਮਾਰੀ ਕਾਰਨ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੱਦਦ ਦੀ ਅਪੀਲ ਕੀਤੀ ਹੈ। ਮ੍ਰਿਤਕ ਛੇ ਸਾਲ ਦੀ ਧੀ ਅਤੇ ਚਾਰ ਸਾਲ ਦੇ ਪੁੱਤ ਦਾ ਪਿਓ ਸੀ।

ਬਲਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਅਪ੍ਰੈਲ 2022 ਵਿੱਚ ਬਹਿਰੀਨ ਗਿਆ ਸੀ। ਉਸ ਨੂੰ ਬਹਿਰੀਨ ਤੋਂ ਫੋਨ ਆਇਆ ਕਿ ਉਸ ਦਾ ਪਤੀ ਦੋ ਦਿਨ ਪਹਿਲਾਂ ਬੀਮਾਰ ਹੋ ਗਿਆ ਹੈ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਬਲਵਿੰਦਰ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਦੇ ਪਤੀ ਦੀ ਮੌਤ ਨਾਲ ਪਰਿਵਾਰ ਸਦਮੇ ਵਿੱਚ ਹੈ। ਮ੍ਰਿਤਕ ਬਲਵਿੰਦਰ ਸਿੰਘ ਦੇ ਪਿਤਾ ਅਤੇ ਦੋ ਭਰਾਵਾਂ ਦੀ ਵੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਜਿਸ ਕਾਰਨ ਹੁਣ ਬਲਵਿੰਦਰ ਹੀ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ।