Site icon TheUnmute.com

ਸ਼ੰਭੂ ਖ਼ੁਰਦ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਮੰਗਵਾਉਣ ਲਈ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੀਤੀ ਪੁਕਾਰ

Canada

ਘਨੌਰ, 16 ਸਤੰਬਰ, 2023: ਪੰਜਾਬ ਦੇ ਵਿੱਚੋਂ ਲਗਾਤਾਰ ਨੌਜਵਾਨਾਂ ਦਾ ਵਿਦੇਸ਼ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ ਅਤੇ ਕਈ ਵਾਰ ਵਿਦੇਸ਼ਾਂ ਵਿੱਚ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ, ਜਿਸ ਨਾਲ ਹਰ ਇੱਕ ਦੀ ਰੂਹ ਕੰਬ ਜਾਂਦੀ ਹੈ। ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ਵਿਚੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਹਨਾਂ ਵਿੱਚ ਹਾਰਟ ਅਟੈਕ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ।

ਇਸੇ ਤਰਾਂ ਦਾ ਮਾਮਲਾ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਤੋਂ ਸਾਹਮਣੇ ਆਇਆ ਹੈ, ਜਿਸ ਵਿਚ ਇੱਕ 19 ਸਾਲਾਂ ਨੌਜਵਾਨ ਮਨਜੋਤ ਸਿੰਘ 7 ਅਗਸਤ ਨੂੰ ਕੈਨੇਡਾ (Canada) ਦੇ ਸ਼ਰੀ ਦੇ ਵਿੱਚ ਪੜ੍ਹਾਈ ਦੇ ਲਈ ਭਾਰਤ ਤੋਂ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ਦੇ ਵਿੱਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ਵਿਚ ਹਾਰਟ ਅਟੈਕ ਆਉਣ ਕਾਰਨ ਉਸਦੀ ਮੌਤ ਹੋ ਗਈ।

ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਹਨਾਂ ਦੇ ਭਤੀਜੇ ਅਮਨਦੀਪ ਸਿੰਘ ਜੋ ਕੈਨੇਡਾ ਦੇ ਵਿੱਚ ਹੀ ਰਹਿੰਦਾ ਹੈ, ਉਸਨੂੰ ਕੈਨੇਡਾ ਪੁਲਿਸ ਦਾ ਫੋਨ ਆਇਆ ਕੀ ਉਹਨਾਂ ਦੇ ਰਿਸ਼ਤੇਦਾਰ ਮਨਜੋਤ ਸਿੰਘ ਦੀ ਹਾਰਟ ਅਟੈਕ ਕਰਨ ਮੌਤ ਹੋ ਗਈ ਹੈ। ਉਹਨਾਂ ਕਿਹਾ ਕਿ ਅਜੇ ਤੱਕ ਮਨਜੋਤ ਦੀ ਲਾਸ਼ ਵੀ ਨਹੀਂ ਦਿਖਾਈ ਗਈ। ਸ਼ਨੀਵਾਰ ਨੂੰ ਪੁਲਿਸ ਵੱਲੋਂ ਮਨਜੋਤ ਦੀ ਲਾਸ਼ ਉਸ ਦੇ ਭਰਾ ਨੂੰ ਦਿਖਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮਨਜੋਤ ਦੀ ਲਾਸ਼ ਪੰਜਾਬ ਲੈਣ ਲਈ 18 ਤੋਂ 20 ਲੱਖ ਰੁਪਏ ਲੱਗਣਗੇ । ਅਸੀਂ ਮੱਧ ਵਰਗੀ ਪਰਿਵਾਰ ਦੇ ਵਿੱਚੋਂ ਹਾਂ ਪਹਿਲਾ ਲੱਖਾਂ ਰੁਪਏ ਕਰਜ਼ ਚੁੱਕ ਪੁੱਤ ਨੂੰ ਪੜ੍ਹਾਈ ਦੇ ਲਈ ਬਾਹਰ ਭੇਜਿਆ ਸੀ। ਹੁਣ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਕਿ ਪੁੱਤ ਦੀ ਲਾਸ਼ ਨੂੰ ਮੰਗਵਾ ਸਕਣ । ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਪੁੱਤ ਦੀ ਲਾਸ਼ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਉਨ੍ਹਾਂ ਦੀ ਮੱਦਦ ਕੀਤੀ ਜਾਵੇ। ਜ

Exit mobile version