ਨਸ਼ਾ ਤਸਕਰੀ

ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ 4 ਗੁਣਾ ਕਮੀ, ਜਾਣੋ ਵੇਰਵਾ

ਚੰਡੀਗੜ੍ਹ 23 ਅਕਤੂਬਰ 2025 : ਸੂਬੇ ਵਿੱਚ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ (punjab police) ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਰਗਰਮ ਯਤਨਾਂ ਦੇ ਸਾਕਾਰਾਤਮਕ ਨਤੀਜੇ ਵਜੋਂ ਰਾਜ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਖੇਤਾਂ ਵਿੱਚ ਪਰਾਲੀ ਸਾੜਣ ਦੇ ਮਾਮਲਿਆਂ ਵਿੱਚ ਲਗਭਗ ਚਾਰ ਗੁਣਾ ਕਮੀ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਅਧਿਕਾਰਤ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 21 ਅਕਤੂਬਰ ਤੱਕ ਦੇ ਪੰਜਾਬ ਵਿੱਚ ਸਾਲ 2025 ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਿਰਫ਼ 415 ਮਾਮਲੇ ਦਰਜ ਕੀਤੇ ਗਏ ਹਨ।

ਉਥੇ ਹੀ ਸਾਲ 2024 ਅਤੇ 2023 ਵਿੱਚ ਕ੍ਰਮਵਾਰ ਅਜਿਹੇ 1,510 ਅਤੇ 1,764 ਮਾਮਲੇ ਸਾਹਮਣੇ ਆਏ ਸਨ, ਜੋ ਕਿ ਇਸ ਤਰ੍ਹਾਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੈਰਾਨੀਜਨਕ ਕਮੀ ਨੂੰ ਦਰਸਾਉਂਦੇ ਹਨ।

ਡੀਜੀਪੀ ਪੰਜਾਬ (DGPpunjab) ਨੇ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਧਿਕਾਰੀਆਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਧਿਕਾਰੀਆਂ (ਐਸਐਚਓ) ਨਾਲ ਮੀਟਿੰਗਾਂ ਵੀ ਕਰ ਰਹੇ ਹਨ।

ਪਿਛਲੇ ਕੁਝ ਦਿਨਾਂ ਵਿੱਚ ਡਿਪਟੀ ਕਮਿਸ਼ਨਰਾਂ/ਐਸਐਸਪੀਜ਼ ਦੁਆਰਾ 251 ਸਾਂਝੇ ਦੌਰੇ ਕੀਤੇ ਗਏ ਅਤੇ ਐਸਡੀਐਮ/ਡੀਐਸਪੀਜ਼ ਦੁਆਰਾ 790 ਸਾਂਝੇ ਦੌਰੇ ਕੀਤੇ ਗਏ, ਜਿਸ ਦੌਰਾਨ ਉਨ੍ਹਾਂ ਨੇ 2381 ਜਨਤਕ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਦਕਿ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਵੀ 1769 ਮੀਟਿੰਗਾਂ ਕੀਤੀਆਂ ਗਈਆਂ।

ਉਥੇ ਹੀ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ, ਰਾਜ ਵਿੱਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਐਸਆਰਸੀ) ਵੱਲੋਂ 415 ਖੇਤਾਂ ਵਿੱਚ ਅੱਗ ਲੱਗਣ ਦਾ ਪਤਾ ਲਗਾਇਆ ਗਿਆ ਹੈ ਅਤੇ ਸਾਂਝੀਆਂ ਟੀਮਾਂ ਨੂੰ ਮੌਕੇ `ਤੇ ਨਿਰੀਖਣ ਲਈ ਭੇਜਿਆ ਗਿਆ ਹੈ।

ਉਥੇ ਹੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੇ 172 ਮਾਮਲਿਆਂ ਵਿੱਚ ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 189 ਮਾਮਲਿਆਂ ਵਿੱਚ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ 165 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।

Read More: 308 ਤੱਕ ਪਹੁੰਚੇ ਪਰਾਲੀ ਸਾੜਨ ਦੇ ਮਾਮਲੇ, ਤਰਨਤਾਰਨ ਅਤੇ ਅੰਮ੍ਰਿਤਸਰ ਸਭ ਤੋਂ ਵੱਧ

Scroll to Top