July 4, 2024 9:28 pm
Corona

ਦੇਸ਼ ‘ਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ ‘ਚ ਆਈ ਗਿਰਾਵਟ, ਐਕਟਿਵ ਕੇਸ 47 ਹਜ਼ਾਰ ਦੇ ਕਰੀਬ

ਚੰਡੀਗੜ੍ਹ, 01 ਮਈ 2023: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ (Corona) ਦੇ 4 ਹਜ਼ਾਰ 282 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਦੇਸ਼ ‘ਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਅਤੇ ਸੋਮਵਾਰ ਸਵੇਰ ਤੱਕ ਦੇਸ਼ ‘ਚ ਸਿਰਫ 47 ਹਜ਼ਾਰ 246 ਐਕਟਿਵ ਕੇਸ ਹੀ ਰਹਿ ਗਏ ਹਨ। ਇਹ ਇੱਕ ਦਿਨ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਿੱਚ 1750 ਦੀ ਗਿਰਾਵਟ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇਸ ਸਮੇਂ ਦੌਰਾਨ 14 ਜਣਿਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਕੇਰਲ ਵਾਲੇ ਪਾਸੇ ਤੋਂ ਛੇ ਮੌਤਾਂ ਸ਼ਾਮਲ ਹੋਈਆਂ ਹਨ। ਇਸ ਨਾਲ ਦੇਸ਼ ਵਿੱਚ ਮਹਾਂਮਾਰੀ (Corona) ਸ਼ੁਰੂ ਹੋਣ ਤੋਂ ਬਾਅਦ ਕੁੱਲ ਮਰਨ ਵਾਲਿਆਂ ਦੀ ਗਿਣਤੀ 5,31,547 ਹੋ ਗਈ ਹੈ। ਭਾਰਤ ਵਿੱਚ ਰੋਜ਼ਾਨਾ ਇਨਫੈਕਸ਼ਨ ਦਰ 4.92 ਫੀਸਦੀ ਹੈ, ਜਦੋਂ ਕਿ ਹਫਤਾਵਾਰੀ ਇਨਫੈਕਸ਼ਨ ਦਰ 4 ਫੀਸਦੀ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦੇਸ਼ ਵਿੱਚ ਸੰਕਰਮਣ ਦੇ 5,874 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 49,015 ਸੀ। ਸਿਹਤ ਮੰਤਰਾਲੇ ਦੀ ਵੈਬਸਾਈਟ ਦੇ ਅਨੁਸਾਰ ਸਰਗਰਮ ਕੇਸ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.11 ਪ੍ਰਤੀਸ਼ਤ ਹਨ, ਜਦੋਂ ਕਿ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.71 ਪ੍ਰਤੀਸ਼ਤ ਹੈ। ਅੰਕੜਿਆਂ ਦੇ ਅਨੁਸਾਰ, ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,43,70,878 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਟੀਕਿਆਂ ਦੀਆਂ ਕੁੱਲ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।