July 7, 2024 2:56 pm
ਪਰਾਲੀ ਸਾੜਨ

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ, ਜਾਣੋ ਸਰਕਾਰੀ ਅੰਕੜੇ

ਚੰਡੀਗੜ੍ਹ 22 ਨਵੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਕਿਹਾ ਜਾ ਰਿਹਾ ਹੈ। ਕਿਸਾਨਾਂ ਵਲੋਂ ਵੀ ਇਸਦਾ ਸਹਿਯੋਗ ਮਿਲਦਾ ਨਜ਼ਰ ਆ ਰਿਹਾ ਹੈ । ਦਰਅਸਲ ਪਿਛਲੇ ਤਿੰਨ ਸਾਲਾਂ ਵਿੱਚ ਇਸ ਸਾਲ ਸਭ ਤੋਂ ਘੱਟ ਪਰਾਲੀ ਸਾੜੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ 20 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ।

ਅੰਕੜਿਆਂ ਦੀ ਗੱਲ ਕਰੀਏ ਤਾਂ ਸਾਲ 2020 ਵਿੱਚ 20 ਨਵੰਬਰ ਤੱਕ ਪਰਾਲੀ ਸਾੜਨ ਦੇ ਕੁੱਲ 75,986 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ 20 ਨਵੰਬਰ 2021 ਤੱਕ 70,711 ਮਾਮਲੇ ਸਾਹਮਣੇ ਆਏ ਸਨ, ਜੋ ਇਸ ਸਾਲ ਘਟ ਕੇ ਸਿਰਫ਼ 49,775 ਰਹਿ ਗਏ ਹਨ। ਯਾਨੀ ਕਿ ਪਿਛਲੇ ਸਾਲਾਂ ਦੇ ਮੁਕਾਬਲੇ 20.3% ਘੱਟ ਪਰਾਲੀ ਸਾੜੀ ਗਈ।

ਹੁਣ ਝੋਨੇ ਦੀ ਫ਼ਸਲ ਦੀ ਵਾਢੀ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ, ਅਜਿਹੇ ‘ਚ ਇਸ ਸਾਲ ਸੂਬੇ ‘ਚ ਪਰਾਲੀ ਸਾੜਨ ਨੂੰ ਘੱਟ ਕਰਨ ਲਈ ਜਾਗਰੂਕਤਾ ਅਤੇ ਯੋਜਨਾਬੰਦੀ ਨੇ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ‘ਪਰਾਲੀ ਧਨ’ ਵਿੱਚ ਬਦਲਣ ਲਈ ਵੀ ਕਈ ਕਦਮ ਚੁੱਕੇ ਜਾ ਰਹੇ ਹਨ, ਜਿਸ ਵਿੱਚ ਪਰਾਲੀ ਤੋਂ ਬਾਲਣ ਬਣਾਉਣਾ ਅਤੇ ਕੇਰਲਾ ਨੂੰ ਪਰਾਲੀ ਦਾ ਨਿਰਯਾਤ ਕਰਨਾ ਪ੍ਰਮੁੱਖ ਹਨ।