Site icon TheUnmute.com

ਫ਼ਾਜ਼ਿਲਕਾ ‘ਚ ਡੇਂਗੂ ਦੇ ਕੇਸਾਂ ‘ਚ ਹੋਇਆ ਵਾਧਾ, ਸਿਹਤ ਵਿਭੰ ਨੇ ਲੋਕਾਂ ਨੂੰ ਕੀਤਾ ਜਾਗਰੂਕ

16 ਅਕਤੂਬਰ 2024: ਜਿੱਥੇ ਪੰਜਾਬ ਭਰ ਵਿੱਚ ਡੇਂਗੂ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ, ਉੱਥੇ ਹੀ ਫਾਜ਼ਿਲਕਾ ਜ਼ਿਲ੍ਹੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਹਾਲਾਂਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਫਿਰ ਵੀ ਡੇਂਗੂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਡੇਂਗੂ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਐਰਿਕ ਨੇ ਦੱਸਿਆ ਕਿ ਡੇਂਗੂ ਲਈ ਹੁਣ ਤੱਕ 122 ਦੇ ਕਰੀਬ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਹੁਣ ਤੱਕ 7500 ਘਰਾਂ ਦੀ ਜਾਂਚ ਕੀਤੀ ਹੈ | ਇਨ੍ਹਾਂ ਵਿੱਚੋਂ ਕਰੀਬ 32 ਥਾਵਾਂ ’ਤੇ ਡੇਂਗੂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰਕੇ ਚਲਾਨ ਵੀ ਕੀਤੇ ਗਏ। ਡਾ: ਐਰਿਕ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ 26 ਦੇ ਕਰੀਬ ਕੇਸ ਸਾਹਮਣੇ ਆ ਚੁੱਕੇ ਹਨ, ਜੋ ਕਿ ਹਾਲੇ ਵੀ ਸਰਗਰਮ ਹਨ, ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਸਿਹਤ ਵਿਭਾਗ ਵੱਲੋਂ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਸਰਕਾਰੀ ਹਸਪਤਾਲ ਵਿੱਚ ਵੀ ਠੋਸ ਪ੍ਰਬੰਧ ਕੀਤੇ ਗਏ ਹਨ।

 

Exit mobile version