Site icon TheUnmute.com

ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਹੋਰ ਵਧੇਗੀ ਠੰਢ

Rain

ਚੰਡੀਗੜ੍ਹ, 20 ਦਸੰਬਰ 2023: ਪੰਜਾਬ ‘ਚ ਠੰਡ ਵਧਦੀ ਜਾ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ 3 ਡਿਗਰੀ ਤੋਂ ਹੇਠਾਂ ਜਾਣ ਦੀ ਸੰਭਾਵਨਾ ਹੈ। 23 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ (Rain) ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧੇਗੀ।

ਇਸ ਦੇ ਨਾਲ ਹੀ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ ਡਿੱਗ ਗਿਆ ਹੈ, ਜਿਸ ਵਿੱਚ ਫਰੀਦਕੋਟ ਜ਼ਿਲ੍ਹਾ ਸਭ ਤੋਂ ਠੰਢਾ ਮੰਨਿਆ ਜਾਂਦਾ ਹੈ, ਜਿੱਥੇ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਲੁਧਿਆਣਾ, ਫ਼ਿਰੋਜ਼ਪੁਰ, ਗੁਰਦਾਸਪੁਰ ਅਤੇ ਰੋਪੜ ਵਿੱਚ ਘੱਟੋ-ਘੱਟ 5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਮੁਤਾਬਕ ਅਗਲੇ 3-4 ਦਿਨਾਂ ‘ਚ ਧੂੰਦ ਦਾ ਖਾਸਾ ਅਸਰ ਪਵੇਗਾ। ਖਾਸ ਤੌਰ ‘ਤੇ ਖੁੱਲ੍ਹੇ ਮੈਦਾਨਾਂ ਅਤੇ ਹਾਈਵੇਅ ‘ਤੇ ਇਸ ਦਾ ਅਸਰ ਜ਼ਿਆਦਾ ਹੋਵੇਗਾ, ਜਦਕਿ ਸ਼ਹਿਰੀ ਖੇਤਰਾਂ ‘ਚ ਵੀ ਧੂੰਆਂ ਆਪਣਾ ਅਸਰ ਦਿਖਾਉਂਦੀ ਨਜ਼ਰ ਆਵੇਗੀ। ਇਸ ਕਾਰਨ ਜਨਜੀਵਨ ਪ੍ਰਭਾਵਿਤ ਹੋਣ ਦੇ ਆਸਾਰ ਹਨ ਜਦਕਿ ਇਸ ਦਾ ਸਿੱਧਾ ਅਸਰ ਟਰਾਂਸਪੋਰਟ ਸੇਵਾਵਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਸੋਮਵਾਰ-ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਰਾਤ ਨੂੰ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Exit mobile version