ਫ਼ਤਹਿਗੜ੍ਹ ਸਾਹਿਬ, 26 ਦਸੰਬਰ 2024: ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਚੱਲ ਰਹੀ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ |
ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ‘ਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ਉਮਰ ‘ਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ, ਨਿਡਰਤਾ ਤੇ ਦ੍ਰਿੜ੍ਹਤਾ ਨਾਲ ਧਰਮ ‘ਤੇ ਅਡੋਲ ਰਹੇ |
ਉਨ੍ਹਾਂ ਕਿਹਾ ਕਿਹਾ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ । ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਲੋਕ ਸਦਾ ਯਾਦ ਰੱਖਣਗੇ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਪੂਰੇ ਦੇਸ਼ ‘ਚ ਨਮਨ ਕੀਤਾ ਜਾਂਦਾ ਹੈ।
Read More: Punjab News: ਕੈਬਨਿਟ ਸਬ-ਕਮੇਟੀ ਵੱਲੋਂ ਕਰਮਚਾਰੀ ਯੂਨੀਅਨਾਂ ਨਾਲ ਮੁੱਖ ਮੁੱਦਿਆਂ ‘ਤੇ ਕੀਤੀ ਬੈਠਕਾਂ