Site icon TheUnmute.com

ਪੰਜਾਬ ਕਾਂਗਰਸ ‘ਚ ਕੋਈ ਧੜੇਬੰਦੀ ਨਹੀਂ, ਇਕੱਲਾ ਵਿਅਕਤੀ ਕਿਤੇ ਵੀ ਰੈਲੀ ਕਰ ਸਕਦੈ : ਰਾਜਾ ਵੜਿੰਗ

Punjab Congress

ਅੰਮ੍ਰਿਤਸਰ, 08 ਜਨਵਰੀ 2024: ਪੰਜਾਬ ਕਾਂਗਰਸ (Punjab Congress) ਦੇ ਨਵੇਂ ਇੰਚਾਰਜ ਦਵਿੰਦਰ ਯਾਦਵ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਾਲ ਮੱਥਾ ਟੇਕਿਆ ਹੈ | ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ 2024 ਦੇ ਵਿੱਚ ਕਾਂਗਰਸ ਇਕੱਲੀ ਚੋਣਾਂ ਲੜਦੀ ਹੈ ਤਾਂ ਪੰਜਾਬ ਦੇ ਵਿੱਚੋਂ ਸੱਤ ਦੇ ਕਰੀਬ ਸੀਟਾਂ ਜ਼ਰੂਰ ਜਿੱਤੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਂਗਰਸ ਦੇ ਵਿੱਚ ਕੋਈ ਆਪਸ ਵਿੱਚ ਧੜੇਬੰਦੀ ਨਹੀਂ ਹੈ, ਸਭ ਇੱਕਜੁੱਟ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰ ਰਹੇ ਹਨ |

ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਮੁੱਦੇ ਦੇ ਉੱਤੇ ਬੋਲਦੇ ਹੋਏ ਕਿਹਾ ਕਿ ਜੇਕਰ ਕਾਂਗਰਸ (Punjab Congress) ਨੂੰ ਮਜ਼ਬੂਤ ਕਰਨ ਲਈ ਕੋਈ ਵੀ ਵਿਅਕਤੀ ਇਕੱਲਾ ਜਾ ਕੇ ਰੈਲੀ ਕਰਦਾ ਹੈ ਤੇ ਉਸ ਦੇ ਨਾਲ ਕਾਂਗਰਸ ਨੂੰ ਕਿਸੇ ਵੀ ਤਰੀਕੇ ਦਾ ਇਤਰਾਜ਼ ਨਹੀਂ ਕਿਉਂਕਿ ਸਭ ਦਾ ਮੁੱਦਾ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ। ਇਹਨਾਂ ਨੇ ਕਿਹਾ ਕਿ ਜੇਕਰ ਕੋਈ ਕਾਂਗਰਸੀ ਆਗੂ ਕਿਸੇ ਦੂਜੀ ਕਾਂਗਰਸੀ ਆਗੂ ਦੇ ਹਲਕੇ ਵਿੱਚ ਜਾ ਕੇ ਚੋਣ ਰੈਲੀ ਕਰਦਾ ਹੈ ਤੇ ਉਸਦੇ ਲਈ ਉਸ ਹਲਕੇ ਦੇ ਆਗੂ ਨੂੰ ਆਪਣੇ ਹੱਕ ਵਿੱਚ ਲੈਣਾ ਬਹੁਤ ਜ਼ਰੂਰੀ ਹੈ |

ਇਸਦੇ ਨਾਲ ਹੀ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ‘ਚ ਪੰਜਾਬ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ, ਮੁਕੱਮਲ ਤੌਰ ‘ਤੇ ਪੁਲਿਸ ਰਾਜ ਹੈ | ਸਰਕਾਰ ਨੇ ਲੋਕਤੰਤਰ ਦਾ ਮਜ਼ਾਕ ਬਣਾ ਦਿੱਤਾ ਹੈ | ਰਾਜਾ ਵੜਿੰਗ ਨੇ ਸੁਖਪਾਲ ਸਿੰਘ ਖਹਿਰਾ ਦੇ ਹੋ ਰਹੀ ਕਾਰਵਾਈ ਦੀ ਨਿੰਦਾ ਕੀਤੀ ਹੈ |

Exit mobile version