ਚੰਡੀਗੜ੍ਹ, 30 ਅਗਸਤ 2024: ਮਣੀਪੁਰ (Manipur) ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ (CM N Biren Singh) ਨੇ ਇੱਕ ਇੰਟਰਵਿਊ ਦੌਰਾਨ ਵਾਅਦਾ ਕੀਤਾ ਹੈ ਕਿ ਅਗਲੇ ਛੇ ਮਹੀਨਿਆਂ ‘ਚ ਸੂਬੇ ‘ਚ ਪੂਰੀ ਸ਼ਾਂਤੀ ਬਹਾਲ ਕਰ ਦਿੱਤੀ ਜਾਵੇਗੀ। ਇਸ ਦੌਰਾਨ ਐਨ ਬੀਰੇਨ ਸਿੰਘ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਵੀ ਇਨਕਾਰ ਕਰ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਕੋਈ ਅਪਰਾਧ ਕੀਤਾ ਹੈ ਅਤੇ ਨਾ ਹੀ ਕੋਈ ਘਪਲਾ ਕੀਤਾ ਹੈ।ਇਸ ਲਈ ਅਸਤੀਫਾ ਦੇਣ ਦਾ ਸਵਾਲ ਹੀ ਨਹੀਂ ਉੱਠਦਾ | ਉਨ੍ਹਾਂ ਕਿਹਾ ਕਿ ਸੂਬੇ ”ਚ ਗੈਰ-ਕਾਨੂੰਨੀ ਬਸਤੀਆਂ ਬਣਾਈਆਂ ਗਈਆਂ ਹਨ।
ਐਨ ਬੀਰੇਨ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਕੁਕੀ-ਜੋ ਅਤੇ ਮੈਤੇਈ ਭਾਈਚਾਰੇ ਦੇ ਆਗੂਆਂ ਨਾਲ ਗੱਲ ਕਰਨ ਲਈ ਇੱਕ ਰਾਜਦੂਤ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਮਣੀਪੁਰ ‘ਚ ਮਈ 2023 ਤੋਂ ਜਾਤੀ ਹਿੰਸਾ ਜਾਰੀ ਹੈ। ਕੁਕੀ-ਜੋ ਅਤੇ ਮੈਤੇਈ ਸਮੂਹਾਂ ਵਿਚਾਲੇ ਹੋਏ ਸੰਘਰਸ਼ ‘ਚ ਹੁਣ ਤੱਕ 226 ਜਣੇ ਮਾਰੇ ਜਾ ਚੁੱਕੇ ਹਨ। ਐਨ ਬੀਰੇਨ ਸਿੰਘ ਨੇ ਕਿਹਾ ਕਿ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ (Manipur) ‘ਚ ਸ਼ਾਂਤੀ ਲਈ ਗੱਲਬਾਤ ਦੇ ਨਾਲ-ਨਾਲ ਗ੍ਰਹਿ ਮੰਤਰਾਲੇ ਅਤੇ ਵੱਖ-ਵੱਖ ਜਾਂਚ ਏਜੰਸੀਆਂ ਰਾਹੀਂ ਕੇਂਦਰ ਸਰਕਾਰ ਦੀ ਸ਼ਮੂਲੀਅਤ ਵੀ ਜ਼ਰੂਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਹ ਜ਼ਿਆਦਾ ਦੇਰ ਤੱਕ ਚੱਲੇਗਾ। 5-6 ਮਹੀਨਿਆਂ ‘ਚ ਸ਼ਾਂਤੀ ਬਹਾਲ ਹੋ ਜਾਵੇਗੀ। ਮੈ ਆਸ ਕਰਦਾ ਹਾਂ ਅਤੇ ਵਿਸ਼ਵਾਸ ਵੀ ਹੈ |