June 24, 2024 1:09 am
government schools

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮਾਂ ਸਾਰਣੀ ‘ਚ ਹੋ ਸਕਦੈ ਬਦਲਾਅ

ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਸਰਕਾਰੀ ਸਕੂਲਾਂ (government schools) ਦੇ ਸਮਾਂ ਸਾਰਣੀ ਵਿੱਚ ਬਦਲਾਅ ਹੋ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ 1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲ ਸਕਦਾ ਹੈ। ਜਲਦੀ ਹੀ ਸਿੱਖਿਆ ਮੰਤਰੀ ਇਸ ਸਬੰਧੀ ਕੋਈ ਐਲਾਨ ਕਰ ਸਕਦੇ ਹਨ।

ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਭਰ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਹੋ ਸਕਦਾ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦਸੰਬਰ ਮਹੀਨੇ ਵਿੱਚ ਸਕੂਲ ਖੋਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਵੀ ਬਦਲਾਅ ਕਰੇਗੀ। ਫਿਲਹਾਲ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹ ਰਹੇ ਹਨ।

ਪਿਛਲੇ ਸਾਲ 2022 ਵਿੱਚ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸਿਆਂ ਕਾਰਨ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ (government schools) ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।