July 2, 2024 9:18 pm
Amritsar

ਕਚਹਿਰੀ ‘ਚ ਪੁਲਿਸ ਖ਼ਿਲਾਫ਼ ਧਰਨਾ ਦੇ ਵਕੀਲਾਂ ਤੇ ਨੌਜਵਾਨਾਂ ਵਿਚਾਲੇ ਹੋਈ ਝੜੱਪ

ਅੰਮ੍ਰਿਤਸਰ, 29 ਮਈ 2023: ਅੱਜ ਸਵੇਰ ਤੋਂ ਅੰਮ੍ਰਿਤਸਰ (Amritsar) ਜ਼ਿਲ੍ਹਾ ਕਚਹਿਰੀ ਦੇ ਬਾਹਰ ਧਰਨੇ ‘ਤੇ ਵਕੀਲਾਂ ਅਤੇ ਨੌਜਵਾਨਾਂ ਵਿਚਾਲੇ ਝੜੱਪ ਹੋ ਗਈ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸਾਹਨੀ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਦੀ ਗਿਣਤੀ 4 ਸੀ ਤੇ ਦੋ ਹਮਲਾਵਰ ਇਕ ਕਾਰ ‘ਚ ਆਏ ਸਨ | ਵਕੀਲਾਂ ਨੇ ਕਾਰ ਤੇ ਬਾਈਕ ਨੂੰ ਕਬਜ਼ੇ ‘ਚ ਲੈ ਲਿਆ ਹੈ।

ਇਸਦੇ ਨਾਲ ਹੀ ਵਕੀਲਾਂ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਜਦਕਿ ਦੋ ਮੁਲਜ਼ਮ ਫ਼ਰਾਰ ਹੋ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਸੈਣੀ ਨੇ ਦੱਸਿਆ ਕਿ ਕੁਝ ਨੌਜਵਾਨਾਂ ਵੱਲੋਂ ਧਰਨੇ ‘ਤੇ ਬੈਠੇ ਵਕੀਲਾਂ ‘ਤੇ ਹਮਲਾ ਕੀਤਾ ਗਿਆ ਤਾਂ ਵਕੀਲਾਂ ਨੇ ਨੌਜਵਾਨਾਂ ਕਾਬੂ ਕਰਕੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ ਹੈ ਅਤੇ ਪੁਲਿਸ ਦੇ ਹਵਾਲੇ ਕੀਤਾ ਗਿਆ |

ਉਨ੍ਹਾਂ ਦੱਸਿਆ ਕਿ ਉਦੋਂ ਪੁਲਿਸ ਵੀ ਉੱਥੇ ਮੌਜੂਦ ਸੀ ਲੇਕਿਨ ਪੁਲਿਸ ਉਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਨਹੀਂ ਸੀ ਕਰ ਰਹੀ | ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਦਿਖਾਈ ਨਹੀਂ ਦੇ ਰਿਹਾ ਕੋਈ ਵੀ ਵਿਅਕਤੀ ਜ਼ਿਲ੍ਹਾ ਕਚਹਿਰੀ ਵਿੱਚ ਆ ਕੇ ਕਿਸੇ ਵੀ ਵੱਡੀ ਘਟਨਾ ਨੂੰ ਅੰਜ਼ਾਮ ਦੇ ਕੇ ਜਾ ਸਕਦਾ ਹੈ ਕਿ ਪੁਲਿਸ ਹੱਥ ਤੇ ਹੱਥ ਰੱਖ ਕੇ ਬੈਠੀ ਹੋਈ ਹੈ |

ਇਸ ਝੜੱਪ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ | ਇਸ ਮਾਮਲੇ ਵਿਚ ਏਡੀਸੀਪੀ ਅਮਨਦੀਪ ਕੌਰ ਮੌਕੇ ‘ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਵਕੀਲਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸੋਮਵਾਰ ਸਵੇਰੇ ਅਦਾਲਤ ਦੇ ਬਾਹਰ ਧਰਨਾ ਦਿੱਤਾ। ਸਵੇਰੇ ਤੋਂ ਪੁਲਿਸ ਦੀ ਕਿਸੇ ਵੀ ਗੱਡੀ ਨੂੰ ਕੋਰਟ ਕੰਪਲੈਕਸ ‘ਚ ਦਾਖਲ ਨਹੀਂ ਹੋਣ ਦਿੱਤਾ ਗਿਆ। ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸਾਹਨੀ ਦੀ ਅਗਵਾਈ ‘ਚ 100 ਤੋਂ ਵੱਧ ਵਕੀਲਾਂ ਨੇ ਰੋਡ ’ਤੇ ਧਰਨਾ ਦਿੱਤਾ। ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਦੀਆਂ ਗੱਡੀਆਂ ਜ਼ਬਰਦਸਤੀ ਅਦਾਲਤ ਕੰਪਲੈਕਸ ਵਿੱਚ ਦਾਖ਼ਲ ਹੋ ਜਾਂਦੀਆਂ ਹਨ ਤੇ ਜਾਮ ਵਾਲੀ ਸਥਿਤੀ ਪੈਦਾ ਕਰ ਦਿੰਦੀਆਂ ਹਨ |